ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੰਮ੍ਰਿਤਸਰ ‘ਚ ਲਹਿਰਾਇਆ ਤਿਰੰਗਾ

  • ਅਮਨ ਅਰੋੜਾ ਨੂੰ ਕੱਲ੍ਹ ਹੀ ਹਾਈਕੋਰਟ ਅਤੇ ਸੰਗਰੂਰ ਕੋਰਟ ਤੋਂ ਮਿਲੀ ਸੀ ਰਾਹਤ
  • ਦੋ ਸਾਲ ਦੀ ਸਜ਼ਾ ’ਤੇ 31 ਜਨਵਰੀ ਤੱਕ ਲਾਈ ਸੀ ਰੋਕ
  • 126 ਮੁਲਾਜ਼ਮਾਂ ਦਾ ਕੀਤਾ ਸਨਮਾਨ
  • 35 ਸਕੂਲਾਂ ਨੇ 8 ਆਈਟਮਾਂ ਕੀਤੀਆਂ ਪੇਸ਼

ਅੰਮ੍ਰਿਤਸਰ, 26 ਜਨਵਰੀ 2024 – ਦੇਸ਼ ਦੇ 75ਵੇਂ ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ ‘ਚ ਮੰਤਰੀ ਅਮਨ ਅਰੋੜਾ ਨੇ ਤਿਰੰਗਾ ਲਹਿਰਾਇਆ ਅਤੇ 126 ਜਵਾਨਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਦੋ ਦਿਨ ਪਹਿਲਾਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੀ ਅਗਵਾਈ ਹੇਠ ਕਰਵਾਈ ਗਈ। ਸ਼ਹਿਰ ਦੇ 35 ਸਕੂਲਾਂ ਦੇ ਬੱਚਿਆਂ ਨੇ ਗਣਤੰਤਰ ਦਿਵਸ ਸਮਾਰੋਹ ਵਿੱਚ ਅੱਠ ਆਈਟਮਾਂ ਪੇਸ਼ ਕੀਤੀਆਂ। ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵਲੋਂ ਗ੍ਰੈਂਡ ਪਰਚ ਪਾਸਟ ਕੱਢਿਆ ਗਿਆ | ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅਮਨ ਅਰੋੜਾ ਨੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਿਆ।

ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਨਵੀਨ ਅਤੇ ਨਵਿਆਉਣਯੋਗ ਊਰਜਾ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਨਿਭਾਈ। ਅਮਨ ਅਰੋੜਾ ਨੂੰ ਕੱਲ੍ਹ ਹੀ ਹਾਈਕੋਰਟ ਅਤੇ ਸੰਗਰੂਰ ਕੋਰਟ ਤੋਂ ਰਾਹਤ ਮਿਲੀ ਸੀ। ਸੰਗਰੂਰ ਦੀ ਅਦਾਲਤ ਨੇ 15 ਸਾਲ ਪੁਰਾਣੇ ਮਾਮਲੇ ਵਿੱਚ ਉਸ ਦੀ ਦੋ ਸਾਲ ਦੀ ਸਜ਼ਾ ’ਤੇ 31 ਜਨਵਰੀ ਤੱਕ ਰੋਕ ਲਾ ਦਿੱਤੀ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵੀ ਖਤਮ ਹੋ ਗਈ ਹੈ। ਜਿਸ ਤੋਂ ਬਾਅਦ ਹੁਣ ਅਮਨ ਅਰੋੜਾ ਨੇ ਅੱਜ ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਇਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਰਚ ਮਹੀਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਗੂੰਜਣਗੀਆਂ ਕਿਲਕਾਰੀਆਂ

ਨਿੱਜੀ ਹਸਪਤਾਲ ‘ਚ ਬੱਚੇ ਦੀ ਮੌ+ਤ: ਡਾਕਟਰ ‘ਤੇ ਲਾਪਰਵਾਹੀ ਦੇ ਦੋਸ਼, ਪਰਿਵਾਰ ਨੇ ਤਿੰਨ ਧੀਆਂ ਤੋਂ ਬਾਅਦ ਗੋਦ ਲਿਆ ਸੀ ਬੱਚਾ