ਚੰਡੀਗੜ੍ਹ, 7 ਅਗਸਤ 2022 – ਭਾਜਪਾ ਦੀ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਵੱਲੋਂ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਯੂ.ਪੀ. ਦੇ ਸਿੱਖਾਂ ਦੇ ਮਸਲਿਆਂ ਤੇ ਗੱਲਬਾਤ ਹੋਈ ਅਤੇ ਸਤੀਸ਼ ਮਹਾਨਾ ਨੇ ਉੱਤਰ ਪ੍ਰਦੇਸ਼ ਦੇ ਵਿਕਾਸ ਵਿੱਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੀ ਭਰਪੂਰ ਪ੍ਰਸੰਸਾ ਕੀਤੀ।
ਬੀਬੀ ਰਾਮੂਵਾਲੀਆ ਨੇ 1984 ਦੇ ਯੂ.ਪੀ. ਸਿੱਖ ਕਤਲੇਆਮ ਦੇ ਦੋਸ਼ੀਆਂ ਤੇ ਸਖਤ ਕਾਰਵਾਈ ਕਰਨ ਲਈ ਸਪੀਕਰ ਸਤੀਸ਼ ਮਹਾਨਾ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੱਲੋਂ ਉਠਾਏ ਕਦਮਾਂ ਦੀ ਸ਼ਲਾਘਾ ਕੀਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਚਲਾਈ ਗਈ ਮੁਹਿੰਮ ਲਈ ਤਹਿ ਦਿਲੋਂ ਧੰਨਵਾਦ ਕੀਤਾ ।
ਇਸ ਮੁਲਾਕਾਤ ਦੌਰਾਨ ਸਪੀਕਰ ਸਾਹਿਬ ਨੇ ਆਪਣਾ ਸਿਆਸੀ ਤਜ਼ਰਬਾ ਸਾਂਝਾ ਕਰਦਿਆਂ ਦੱਸਿਆ ਕਿ ਉਹ ਪਿਛਲੇ 40 ਸਾਲ ਤੋਂ ਲਗਾਤਾਰ ਇਕ ਹੀ ਹਲਕੇ ਤੋਂ ਜਿੱਤ ਦਰਜ ਕਰ ਰਹੇ ਹਨ, ਜਿਸ ਤੋਂ ਬੀਬੀ ਬਹੁਤ ਪ੍ਰਭਾਵਿਤ ਹੋਏ।