ਝੋਨੇ ਦੀ ਸਿੱਧੀ ਬਿਜਾਈ ਲਈ ਲੋੜੀਂਦੀ ਬਿਜਲੀ ਉਪਲਬਧ: ਹਰਭਜਨ ਸਿੰਘ ਈ.ਟੀ.ਓ.

  • ਬਿਜਲੀ ਚੋਰੀ ਦੇ ਕੇਸਾਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ

ਚੰਡੀਗੜ੍ਹ, 20 ਮਈ 2022 – ਮੁੱਖ ਮੰਤਰੀ ਭਗਵੰਤ ਮਾਨ ਦੇ ਭਰੋਸੇ ਮਗਰੋਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਦੇ ਮੱਦੇਨਜ਼ਰ ਬਿਜਲੀ ਦੀ ਸਥਿਤੀ ਦਾ ਜਾਇਜ਼ਾ ਲਿਆ।

ਅੱਜ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਕੋਲ ਝੋਨੇ ਦੀ ਸਿੱਧੀ ਬਿਜਾਈ ਲਈ ਲੋੜੀਂਦੀ ਬਿਜਲੀ ਸਪਲਾਈ ਉਪਲਬਧ ਹੈ ਅਤੇ ਕਿਸਾਨਾਂ ਨੂੰ ਇਸ ਸਬੰਧੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨਾਂ ਨੇ ਪੀਕ ਲੋਡ ਸੀਜ਼ਨ ਦੌਰਾਨ ਬਿਜਲੀ ਚੋਰੀ ਦੀਆਂ ਜ਼ਮੀਨੀ ਹਕੀਕਤਾਂ ਅਤੇ ਊਰਜਾ ਬਚਾਉਣ ਦੇ ਹੋਰ ਤਰੀਕਿਆਂ ਦੀ ਵੀ ਸਮੀਖਿਆ ਕੀਤੀ।ਉਨਾਂ ਨੇ ਲੋਕਾਂ ਨੂੰ ਬਿਜਲੀ ਬਚਾਉਣ ਦੇ ਢੰਗ-ਤਰੀਕੇ ਅਪਣਾਉਣ ਦੀ ਅਪੀਲ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਬਿਜਲੀ ਦੀ ਚੋਰੀ ਸਬੰਧੀ ਜਾਣਕਾਰੀ ਦੇਣ ਲਈ ਪ੍ਰੇਰਿਤ ਕਰਨ।

ਹਰ ਵਰਗ ਦੇ ਖਪਤਕਾਰਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਲਈ ਸਖ਼ਤ ਮਿਹਨਤ ਕਰ ਰਹੇ ਅਧਿਕਾਰੀਆਂ ਦੀ ਪਿੱਠ ਥਾਪੜਦਿਆਂ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਪਹਿਲਾਂ ਹੀ ਕੌਮੀ ਗਰਿੱਡ ਤੋਂ ਮਾਮੂਲੀ ਦਰਾਂ ਤੇ ਲੋੜੀਂਦੀ ਬਿਜਲੀ ਸਪਲਾਈ ਦਾ ਪ੍ਰਬੰਧ ਕੀਤਾ ਹੋਇਆ ਹੈ। ਉਨਾਂ ਨੇ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ ਕਿ ਅਸੀਂ ਆਪਣੇ ਸਾਰੇ ਵਿਕਲਪਾਂ ਦੀ ਪੜਚੋਲ ਕੀਤੀ ਹੈ ਅਤੇ ਹਰੇਕ ਵਰਗ ਨੂੰ ਨਿਰਵਿਘਨ ਬਿਜਲੀ ਸਪਲਾਈ ਲਈ ਉਨਾਂ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੇ ਹਾਂ।ਉਨਾਂ ਨੇ ਸਾਰੇ ਨਾਗਰਿਕਾਂ ਨੂੰ ਬਿਜਲੀ ਬਚਾਊ ਤਕਨਾਲੋਜੀ ਅਪਣਾਉਣ ਦੀ ਅਪੀਲ ਵੀ ਕੀਤੀ।

ਮੁੱਖ ਮੰਤਰੀ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਲਈ ਪਾਣੀ ਬਚਾਉਣ ਵਾਸਤੇ ਸਾਰੇ ਕਿਸਾਨਾਂ ਅੱਗੇ ਆਉਣ ਲਈ ਉਤਸ਼ਾਹਿਤ ਕਰਨ।

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ ਆਈ.ਏ.ਐਸ.,, ਸੀ.ਐਮ.ਡੀ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟਰੀਬਿਊਸ਼ਨ, ਡੀ.ਪੀ.ਐਸ ਗਰੇਵਾਲ, ਡਾਇਰੈਕਟਰ ਕਮਰਸ਼ੀਅਲ ਗੋਪਾਲ ਸ਼ਰਮਾ ਆਦਿ ਸੀਨੀਅਰ ਅਧਿਕਾਰੀ ਸ਼ਾਮਲ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਟਰਾਂਸਪੋਰਟ ਮੰਤਰੀ ਨੇ ਅੰਮ੍ਰਿਤਸਰ ਪਹੁੰਚ ਕੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ

CBI ਨੇ ਲਾਲੂ ਯਾਦਵ ਅਤੇ ਰਾਬੜੀ ਦੇਵੀ ਦੇ 17 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ