ਮੋਗਾ ਦੇ ਪਿੰਡ ਰੋਡੇ ਤੋਂ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ, ਪੰਜਾਬ ਪੁਲਿਸ ਨੇ ਕੀਤੀ ਪੁਸ਼ਟੀ

ਮੋਗਾ, 23 ਅਪ੍ਰੈਲ 2023 – ਪਿਛਲੇ ਕਾਫੀ ਦਿਨਾਂ ਤੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੋਗਾ ਜ਼ਿਲੇ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਅੰਮ੍ਰਿਤਪਾਲ ‘ਤੇ NSA ਲਗਾ ਕੇ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਹੁਣ ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਜਾਵੇਗਾ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੀ ਪੁਸ਼ਟੀ ਪੰਜਾਬ ਪੁਲਿਸ ਦੀ ਤਰਫੋਂ ਟਵੀਟ ਕਰਕੇ ਕੀਤੀ ਗਈ ਹੈ।

ਪੰਜਾਬ ਪੁਲਿਸ ਨੇ ਇੱਕ ਟਵੀਟ ਵਿੱਚ ਕਿਹਾ, ‘ਅਮ੍ਰਿਤਪਾਲ ਸਿੰਘ ਨੂੰ ਅੱਜ ਮੋਗਾ ਜ਼ਿਲ੍ਹੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਅਤੇ ਕਿਸੇ ਵੀ ਤਰ੍ਹਾਂ ਦੀਆਂ ਝੂਠੀਆਂ ਖ਼ਬਰਾਂ ਨੂੰ ਸਾਂਝਾ ਨਾ ਕਰਨ ਦੀ ਹਦਾਇਤ ਕੀਤੀ ਹੈ।

ਪੰਜਾਬ ਪੁਲਿਸ ਅਤੇ ਇੰਟੈਲੀਜੈਂਸ ਬਿਊਰੋ ਦੇ ਸਾਂਝੇ ਆਪ੍ਰੇਸ਼ਨ ਵਿੱਚ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਪਿਛਲੇ ਕਈ ਦਿਨਾਂ ਤੋਂ ਫਰਾਰ ਸੀ। ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਲਗਾਤਾਰ ਉਸ ਦੀ ਤਲਾਸ਼ ਵਿੱਚ ਜੁਟੀਆਂ ਹੋਈਆਂ ਸਨ। ਅੰਮ੍ਰਿਤਪਾਲ ਨੂੰ ਫੜਨ ਲਈ ਨੇਪਾਲ ਬਾਰਡਰ ਤੱਕ ਦੇਸ਼ ਭਰ ਵਿੱਚ ਆਪਰੇਸ਼ਨ ਚਲਾਇਆ ਗਿਆ।

ਹਾਲ ਹੀ ‘ਚ ਅੰਮ੍ਰਿਤਪਾਲ ਦੇ ਸਭ ਤੋਂ ਅਹਿਮ ਸਾਥੀ ਪੱਪਲਪ੍ਰੀਤ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ 15 ਅਪ੍ਰੈਲ ਨੂੰ ਅੰਮ੍ਰਿਤਪਾਲ ਦੇ ਅਹਿਮ ਸਾਥੀ ਜੋਗਾ ਸਿੰਘ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਤੋਂ ਫੜਿਆ ਗਿਆ। ਅੰਮ੍ਰਿਤਪਾਲ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਲਗਾਤਾਰ ਚਕਮਾ ਦੇ ਰਿਹਾ ਸੀ।

ਪਰ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਪੰਜਾਬ ਪੁਲਿਸ ‘ਤੇ ਇੰਟੈਲੀਜੈਂਸ ਬਿਊਰੋ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਸਰਰੈਂਡਰ ਕੀਤਾ ਹੈ। ਉਹ ਕਈ ਦਿਨਾਂ ਤੋਂ ਫਰਾਰ ਸੀ। CNN ਦੇ ਖ਼ਬਰ ਮੁਤਾਬਕ ਅੰਮ੍ਰਿਤਪਾਲ ਨੇ ਪੰਜਾਬ ਦੀ ਮੋਗਾ ਪੁਲਿਸ ਅੱਗੇ ਸਰੰਡਰ ਕੀਤਾ ਹੈ। ਪਿਛਲੇ ਇੱਕ ਮਹੀਨੇ ਤੋਂ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਕਈ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਸੀ ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਗਏ ਪ੍ਰੋਫਾਰਮੇ 27 ਅਪ੍ਰੈਲ ਨੂੰ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ

ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਦੱਸਿਆ ਇਕ ਮਹੀਨੇ ਤੱਕ ਕਿਉਂ ਨਹੀਂ ਕੀਤਾ ਸਰੰਡਰ ?