ਗੁਰਦਾਸਪੁਰ, 6 ਫਰਵਰੀ 2025 – ਬੀਤੇ ਦਿਨੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਵੱਲੋਂ ਆਪਣੀ ਨਵੀਂ ਪਾਰਟੀ ਦੇ ਨਾਮ ਦਾ ਐਲਾਨ ਕੀਤਾ ਗਿਆ ਸੀ ਅਤੇ ਇਸ ਪਾਰਟੀ ਨੂੰ ‘ਅਕਾਲੀ ਦਲ ਵਾਰਸ ਪੰਜਾਬ ਦੇ’ ਦਾ ਨਾਮ ਦਿੱਤਾ ਗਿਆ ਸੀ।
ਉਸ ਤੋਂ ਬਾਅਦ ਵੱਖ-ਵੱਖ ਜ਼ਿਲਿਆਂ ਵਿੱਚ ਭਾਈ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੋਲ ਵੱਲੋਂ ਲਗਾਤਾਰ ਦੌਰੇ ਕਰਕੇ ਪਾਰਟੀ ਦੇ ਅਹੁਦੇਦਾਰਾਂ ਦੀ ਟੀਮ ਦਾ ਗਠਨ ਕੀਤਾ ਜਾ ਰਿਹਾ ਹੈ। ਇਸੇ ਕੜੀ ਵਿੱਚ ਪਿੰਡ ਅਗਵਾਨ ਵਿੱਚ ਬਣ ਰਹੇ ਗੁਰਦੁਆਰਾ ਯਾਦਗਾਰੇ ਸ਼ਹੀਦਾਂ ਸਾਹਿਬ ਵਿਖੇ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਮਾਤਾ ਬਲਵਿੰਦਰ ਕੌਰ ਉਚੇਚੇ ਤੌਰ ਤੇ ਪਹੁੰਚੇ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਦੀ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ।