ਅੰਮ੍ਰਿਤਪਾਲ ਸਿੰਘ ਦਾ ਸਾਥੀ ਲਵਪ੍ਰੀਤ ਤੂਫ਼ਾਨ ਪੁਲਿਸ ਵਲੋਂ ਰਿਹਾਅ

ਚੰਡੀਗੜ੍ਹ, 24 ਫਰਵਰੀ 2023- ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਅਜਨਾਲਾ ਪੁਲਿਸ ਦੇ ਵਲੋਂ ਰਿਹਾਅ ਕਰ ਦਿੱਤਾ ਗਿਆ ਹੈ।

ਰਿਹਾਅ ਹੋਣ ਤੋਂ ਬਾਅਦ ਉਹ ਸਿੱਧਾ ਸ੍ਰੀ ਦਰਬਾਰ ਸਾਹਿਬ ਜਾਣਗੇ। ਭਾਈ ਅੰਮ੍ਰਿਤਪਾਲ ਸਿੰਘ ਵੀ ਆਪਣੇ ਜਥੇ ਸਮੇਤ ਸ੍ਰੀ ਦਰਬਾਰ ਸਾਹਿਬ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਇਕੱਠੇ ਹੋ ਕੇ ਸ੍ਰੀ ਦਰਬਾਰ ਸਾਹਿਬ ਪਹੁੰਚਣ।

ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਕੱਲ੍ਹ ਹੋਏ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਤੂਫ਼ਾਨ ਨੂੰ ਕੇਸ ਵਿੱਚੋਂ ਬਰੀ ਕਰਨ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਜਿਸ ਤੋਂ ਬਾਅਦ ਅਦਾਲਤ ਤੋਂ ਲਵਪ੍ਰੀਤ ਤੂਫਾਨ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਅਦਾਲਤ ਦੇ ਹੁਕਮ ਪਰਿਵਾਰ ਨੂੰ ਸੌਂਪ ਦਿੱਤੇ ਗਏ ਸਨ।

ਇਸ ਮੌਕੇ ਅੰਮ੍ਰਿਤਪਾਲ ਦੇ ਸਮਰਥਕਾਂ ਦੇ ਵੱਡੀ ਗਿਣਤੀ ਵਿੱਚ ਮੌਜੂਦ ਹਨ। ਵਾਰਿਸ ਪੰਜਾਬ ਦੇ ਜੱਥੇਦਾਰ ਅੰਮ੍ਰਿਤਪਾਲ ਸਿੰਘ ਪੂਰੀ ਰਾਤ ਅਜਨਾਲਾ ਵਿੱਚ ਰਹੇ। ਅੰਮ੍ਰਿਤਪਾਲ ਨੇ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਵਿਖੇ ਰਾਤ ਕੱਟੀ ਅਤੇ ਕਿਹਾ ਸੀ ਕਿ ਉਹ ਤੂਫਾਨ ਨੂੰ ਆਪਣੇ ਨਾਲ ਹੀ ਲੈ ਕੇ ਜਾਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਰਖ਼ਾਸਤ DSP ਬਲਵਿੰਦਰ ਸੇਖੋ ਨੂੰ ਅਦਾਲਤ ਨੇ ਸੁਣਾਈ ਸਜ਼ਾ

ਪੰਜਾਬੀ ਭਾਸ਼ਾ ਤੇ ਗੁਰਮੁੱਖੀ ਲਿੱਪੀ ਨੂੰ ਤਰਜੀਹ ਦੇਣ ਲਈ ਪਟਿਆਲਾ ਜ਼ਿਲ੍ਹਾ ਨਿਭਾ ਰਿਹਾ ਮੋਹਰੀ ਭੂਮਿਕਾ