ਭੁੱਖ ਹੜਤਾਲ ‘ਤੇ ਬੈਠੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੀ ਮਾਂ

ਅੰਮ੍ਰਿਤਸਰ, 22 ਫਰਵਰੀ 2024 – ਅੱਜ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਪਾਲ ਦੇ ਮਾਤਾ-ਪਿਤਾ ਅਤੇ ਸਿੱਖ ਜਥੇਬੰਦੀਆਂ ਨੇ ਅਗਲੀ ਰਣਨੀਤੀ ਉਲੀਕਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰਤਾ ਕੀਤੀ ਸੀ। ਜਿੱਥੇ ਅੰਮ੍ਰਿਤਪਾਲ ਦੀ ਮਾਤਾ ਨੇ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ।

ਅੰਮ੍ਰਿਤਪਾਲ ਦੀ ਮਾਤਾ ਨੂੰ ਮਿਲਣ ਲਈ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਪਹੁੰਚੇ ਹਨ। ਉਹ ਡੀਸੀ ਅੰਮ੍ਰਿਤਸਰ ਨੂੰ ਮਿਲਣ ਜਾ ਰਹੇ ਹਨ ਅਤੇ ਉਸ ਤੋਂ ਬਾਅਦ ਹੋਰ ਜਾਣਕਾਰੀ ਦੇਣਗੇ। ਅੰਮ੍ਰਿਤਪਾਲ ਦੀ ਮਾਂ ਨੇ ਕਿਹਾ ਕਿ ਜਦੋਂ ਤੱਕ ਅੰਮ੍ਰਿਤਪਾਲ ਪਾਣੀ ਨਹੀਂ ਪੀਂਦਾ, ਉਹ ਵੀ ਭੁੱਖ ਹੜਤਾਲ ’ਤੇ ਬੈਠੀ ਰਹੇਗੀ।

ਅੰਮ੍ਰਿਤਪਾਲ ਦੀ ਮਾਤਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਕਿਹਾ ਕਿ ਪ੍ਰਸ਼ਾਸਨ ਨੇ ਉਨ੍ਹਾਂ ਦੀ ਕੋਈ ਵੀ ਮੰਗ ਨਹੀਂ ਮੰਨੀ। ਡਿਬਰੂਗੜ੍ਹ ਜੇਲ੍ਹ ਅਤੇ ਅੰਮ੍ਰਿਤਸਰ ਜੇਲ੍ਹ ਵਿੱਚ ਕੈਦੀ ਭੁੱਖ ਹੜਤਾਲ ’ਤੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਹੁਣ ਪ੍ਰਸ਼ਾਸਨ ਨੂੰ ਇਹ ਦੇਖਣਾ ਚਾਹੀਦਾ ਹੈ ਕਿ ਉਹ 84 ਦੀ ਘਟਨਾ ਨੂੰ ਦੁਹਰਾਉਣਾ ਚਾਹੁੰਦੇ ਹਨ ਜਾਂ ਫੇਰ ਸਿੰਘਾਂ ਨੂੰ ਬਚਾਉਣਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਸਮੂਹ ਮੈਂਬਰ ਭੁੱਖ ਹੜਤਾਲ ’ਤੇ ਬੈਠਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅਰਦਾਸ ਕਰਨ ਉਪਰੰਤ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰ ਅਤੇ ਸਮਰਥਕ ਹੈਰੀਟੇਜ ਸਟਰੀਟ ’ਤੇ ਬੈਠ ਗਏ।

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਬੀਤੇ ਦਿਨੀਂ ਅੰਮ੍ਰਿਤਪਾਲ ਦੇ ਮਾਪਿਆਂ ਵੱਲੋਂ ਡੀਸੀ ਘਨਸ਼ਿਆਮ ਥੋਰੀ ਨਾਲ ਮੁਲਾਕਾਤ ਵੀ ਕੀਤੀ ਗਈ ਸੀ, ਪਰ ਕੋਈ ਹੱਲ ਨਾ ਨਿਕਲਦਾ ਦੇਖ ਕੇ ਅੱਜ ਸਿੱਖ ਜਥੇਬੰਦੀਆਂ ਨੇ ਅਗਲੀ ਰਣਨੀਤੀ ਉਲੀਕਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰਤਾ ਕੀਤੀ ਸੀ।

ਇਸ ਇਕੱਠ ਵਿੱਚ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਚੜ੍ਹਤ ਸਿੰਘ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਭਾਈ ਗੁਰਬਚਨ ਸਿੰਘ ਗਰੇਵਾਲ, ਬਲਵੰਤ ਸਿੰਘ ਗੋਪਾਲਾ, ਉਪਕਾਰ ਸਿੰਘ ਸੰਧੂ ਅਤੇ ਹਰਪਾਲ ਸਿੰਘ ਬਲੇਰ ਤੋਂ ਇਲਾਵਾ ਅੰਮ੍ਰਿਤਪਾਲ ਸਮੇਤ ਜੇਲ੍ਹ ਵਿੱਚ ਬੰਦ ਨੌਜਵਾਨਾਂ ਦੇ ਮਾਪੇ ਵੀ ਸ਼ਾਮਲ ਹੋਏ। ਇੱਥੇ ਉਸ ਦੀ ਮਾਂ ਨੇ ਵੀ ਮੰਗਾਂ ਪੂਰੀਆਂ ਹੋਣ ਤੱਕ ਭੁੱਖੇ ਰਹਿਣ ਦਾ ਐਲਾਨ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਖਨੌਰੀ ਬਾਰਡਰ ‘ਤੇ ਹੋਈ ਨੌਜਵਾਨ ਕਿਸਾਨ ਦੀ ਮੌ+ਤ ਦੇ ਵਿਰੋਧ ‘ਚ ਕਿਸਾਨਾਂ ਨੇ ਲੁਧਿਆਣਾ ‘ਚ ਕੀਤਾ ਜੰਮੂ-ਦਿੱਲੀ NH ਜਾਮ

ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ, ਪੜ੍ਹੋ ਹੋਰ ਕੀ ਲਏ ਫੈਸਲੇ