ਅੰਮ੍ਰਿਤਸਰ: ਥਾਣੇ ‘ਚ ਧਮਾਕਾ: ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟੇ

  • ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ

ਅੰਮ੍ਰਿਤਸਰ, 5 ਦਸੰਬਰ 2024 – ਅੰਮ੍ਰਿਤਸਰ ਦੇ ਮਜੀਠਾ ‘ਚ ਬੁੱਧਵਾਰ ਰਾਤ 10.05 ਵਜੇ ਪੁਲਸ ਸਟੇਸ਼ਨ ਦੇ ਅੰਦਰ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਹ ਧਮਾਕਾ ਥਾਣੇ ਦੇ ਗੇਟ ਨੇੜੇ ਖੁੱਲ੍ਹੀ ਥਾਂ ‘ਤੇ ਹੋਇਆ। ਘਟਨਾ ਤੋਂ ਬਾਅਦ ਥਾਣੇ ਦੇ ਗੇਟ ਬੰਦ ਕਰ ਦਿੱਤੇ ਗਏ। ਸ਼ੁਰੂਆਤੀ ਜਾਣਕਾਰੀ ਮੁਤਾਬਕ ਥਾਣੇ ਦੇ ਅੰਦਰ ਹੈਂਡ ਗ੍ਰੇਨੇਡ ਸੁੱਟਿਆ ਗਿਆ ਹੈ। ਹਾਲਾਂਕਿ ਅਜੇ ਤੱਕ ਕਿਸੇ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਧਮਾਕੇ ਦੀ ਸੂਚਨਾ ਮਿਲਦਿਆਂ ਹੀ ਮਜੀਠਾ ਦੇ ਡੀਐਸਪੀ ਜਸਪਾਲ ਸਿੰਘ ਢਿੱਲੋਂ ਮੌਕੇ ’ਤੇ ਪੁੱਜੇ। ਘਟਨਾ ਸਮੇਂ ਕਈ ਮੁਲਾਜ਼ਮ ਥਾਣੇ ਵਿੱਚ ਮੌਜੂਦ ਸਨ। ਇਸ ਘਟਨਾ ਵਿੱਚ ਕੋਈ ਨੁਕਸਾਨ ਹੋਇਆ ਹੈ ਜਾਂ ਨਹੀਂ ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ।

ਮਾਮਲੇ ਦੀ ਗੰਭੀਰਤਾ ਨੂੰ ਭਾਂਪਦਿਆਂ ਪੰਜਾਬ ਪੁਲਿਸ ਦੇ ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਵੀ ਮੌਕੇ ‘ਤੇ ਪਹੁੰਚ ਗਏ। ਦੂਜੇ ਪਾਸੇ ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਪੁਲਿਸ ਜਾਂਚ ਕਰ ਰਹੀ ਹੈ।

ਉੱਥੇ ਹੀ ਉਥੇ ਹੀ ਐਸ.ਐਸ.ਪੀ ਦਿਹਾਤੀ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣੇ ਵਿਚ ਖੜੀ ਇੱਕ ਕਾਰ ਦਾ ਟਾਇਰ ਫੱਟਣ ਕਾਰਨ ਇਹ ਧਮਾਕਾ ਹੋਇਆ ਹੈ। ਫਿਲਹਾਲ ਪੁਲਸ ਇਸ ਮਾਮਲੇ ਵਿੱਚ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।

ਦੱਸ ਦਈਏ ਕਿ ਅਜਨਾਲਾ ਥਾਣੇ ਦੇ ਬਾਹਰ ਆਈ.ਈ.ਡੀ. ਅਤੇ ਅੰਮ੍ਰਿਤਸਰ ਪੁਲਸ ਕਮਿਸ਼ਨਰੇਟ ਦੇ ਗੁਰਬਖਸ਼ ਨਗਰ ਪੁਲਸ ਚੌਕੀ ਅੰਦਰ ਹੋਏ ਧਮਾਕੇ ਤੋਂ ਬਾਅਦ ਇਹ ਤੀਜੀ ਘਟਨਾ ਹੈ। ਜਦ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ 6 ਦਿਨਾਂ ਅੰਦਰ ਪੁਲੀਸ ਚੌਕੀ ਅਤੇ ਥਾਣੇ ਵਿੱਚ ਧਮਾਕੇ ਦੀ ਇਹ ਦੂਜੀ ਘਟਨਾ ਹੈ। 29 ਨਵੰਬਰ ਦੀ ਰਾਤ ਨੂੰ ਅੰਮ੍ਰਿਤਸਰ ਸ਼ਹਿਰ ਦੇ ਗੁਰਬਖਸ਼ ਨਗਰ ਚੌਕੀ ਵਿੱਚ ਧਮਾਕਾ ਹੋਇਆ ਸੀ। ਇਹ ਚੌਕੀ ਕੁਝ ਦਿਨ ਪਹਿਲਾਂ ਬੰਦ ਕੀਤੀ ਗਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਖਬੀਰ ਬਾਦਲ ਅੱਜ ਤੀਜੇ ਦਿਨ ਵੀ ਦਰਬਾਰ ਸਾਹਿਬ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਨਗੇ ਸੇਵਾ

ਪੰਜਾਬ-ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ, ਵਧੇਗੀ ਠੰਡ: 7 ਤਰੀਕ ਤੋਂ ਹੋਵੇਗਾ ਵੈਸਟਰਨ ਡਿਸਟਰਬੈਂਸ ਸਰਗਰਮ