ਅੰਮ੍ਰਿਤਸਰ ਖ਼ਾਲਸਾ ਕਾਲਜ ਗੋਲੀਕਾਂਡ: ਲੜਕੀ ਦੀ ਫੋਟੋ ਡਿਲੀਟ ਨਾ ਕਰਨ ‘ਤੇ ਚੱਲੀ ਸੀ ਗੋਲੀ, ਲੜਕੀ ਸਮੇਤ 3 ਗ੍ਰਿਫਤਾਰ

ਅੰਮ੍ਰਿਤਸਰ, 5 ਜੂਨ 2022 – ਤਿੰਨ ਦਿਨ ਪਹਿਲਾਂ ਬੁੱਧਵਾਰ ਨੂੰ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਬਾਹਰ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਲੜਕੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਲਿਆ ਹੈ।

ਪੁਲੀਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਲਵਪ੍ਰੀਤ ਸਿੰਘ ਦੇ ਪਿਤਾ ਲਖਵਿੰਦਰ ਸਿੰਘ ਦੇ ਬਿਆਨਾਂ ’ਤੇ ਥਾਣਾ ਕੈਂਟ ਦੀ ਪੁਲੀਸ ਨੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਸ਼ਨੀਵਾਰ ਨੂੰ ਲੜਕੀ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਮੁਲਜ਼ਮਾਂ ਦੀ ਪਛਾਣ ਮਨਿੰਦਰ ਸਿੰਘ ਵਾਸੀ ਕੱਥੂਨੰਗਲ, ਜਸ਼ਨ ਕੁਮਾਰ ਵਾਸੀ ਕੋਟ ਖਾਲਸਾ ਵਜੋਂ ਹੋਈ ਹੈ ਅਤੇ ਇੱਕ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਇਆ ਹੈ।

ਸੀਪੀ ਨੇ ਦੱਸਿਆ ਕਿ ਮੋਬਾਈਲ ਤੋਂ ਲੜਕੀ ਦੀ ਫੋਟੋ ਡਿਲੀਟ ਨਾ ਕਰਨ ਨੂੰ ਲੈ ਕੇ ਲੜਾਈ ਹੋਈ ਸੀ ਅਤੇ ਇਸ ਤੋਂ ਬਾਅਦ ਹੋਈ ਗੋਲੀਬਾਰੀ ਵਿੱਚ ਦੂਜੇ ਪੱਖ ਦੇ ਲਵਪ੍ਰੀਤ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦੋਂ ਕਿ ਉਸ ਦਾ ਦੋਸਤ ਗੁਰਸਿਮਰਨ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।

ਫੜੇ ਗਏ ਮੁਲਜ਼ਮਾਂ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਨਾਲ ਸਬੰਧਤ ਹੋਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪ੍ਰੈਸ ਕਾਨਫਰੰਸ ਵਿੱਚ ਏਜੀਸੀਪੀ ਇਨਵੈਸਟੀਗੇਸ਼ਨ ਰਛਪਾਲ ਸਿੰਘ, ਏਡੀਸੀਪੀ ਸਿਟੀ 2 ਪ੍ਰਭਜੋਤ ਸਿੰਘ, ਏਸੀਪੀ ਗੁਰਵਿੰਦਰ ਸਿੰਘ ਅਤੇ ਥਾਣਾ ਛਾਉਣੀ ਦੇ ਐਸਐਚਓ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੇਲ੍ਹ ‘ਚ ਗੈਂਗਵਾਰ ਮਾਮਲਾ: ਲੁਧਿਆਣਾ ਦੇ ਸੀਪੀ ਨੇ ਕਿਹਾ ਹੁਣ ਹੋਵੇਗੀ ਕਰਵਾਈ, ਗੁੰਡਾਗਰਦੀ ਬਰਦਾਸ਼ਤ ਨਹੀਂ

ਮੂਸੇਵਾਲਾ ਕਤਲ ਕਾਂਡ ਦੀ ਹੋ ਸਕਦੀ ਸੀਬੀਆਈ ਜਾਂਚ: ਗ੍ਰਹਿ ਮੰਤਰੀ ਸ਼ਾਹ ਨੇ ਮਾਪਿਆਂ ਨੂੰ ਦਿੱਤਾ ਭਰੋਸਾ, ਕਿਹਾ ਪੰਜਾਬ ਸਰਕਾਰ ਸਿਫਾਰਸ਼ ਕਰੇ ਤਾਂ ਕੇਂਦਰ ਤਿਆਰ