ਅੰਮ੍ਰਿਤਸਰ-ਨਾਂਦੇੜ ਫਲਾਈਟ ਮੁੜ ਬੰਦ: ਨਵੰਬਰ 2021 ‘ਚ ਮੁੜ ਹੋਈ ਸੀ ਸ਼ੁਰੂ

ਅੰਮ੍ਰਿਤਸਰ, 1 ਮਈ 2022 – ਦੋ ਸਿੱਖ ਤਖਤਾਂ ਨੂੰ ਜੋੜਨ ਵਾਲੀ ਏਅਰ ਇੰਡੀਆ ਦੀ ਅੰਮ੍ਰਿਤਸਰ-ਨਾਂਦੇੜ ਫਲਾਈਟ ਨੂੰ ਇੱਕ ਵਾਰ ਫਿਰ ਤੋਂ ਬੰਦ ਕਰ ਦਿੱਤਾ ਗਿਆ ਹੈ। ਕਰੀਬ 6 ਮਹੀਨੇ ਪਹਿਲਾਂ ਸਿੱਖ ਜਗਤ ਅਤੇ ਸ਼੍ਰੋਮਣੀ ਕਮੇਟੀ ਦੇ ਵਿਰੋਧ ਤੋਂ ਬਾਅਦ ਇਹ ਉਡਾਣ ਮੁੜ ਸ਼ੁਰੂ ਕੀਤੀ ਗਈ ਸੀ। ਫਿਲਹਾਲ ਏਅਰ ਇੰਡੀਆ ਨੇ ਫਲਾਈਟ ਬੁਕਿੰਗ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਇਸ ਦੇ ਪਿੱਛੇ ਕਾਰਨਾਂ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।

ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਇਹ ਉਡਾਣ 30 ਸਤੰਬਰ 2021 ਨੂੰ ਰੱਦ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ। ਫਿਰ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਖੁਦ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖਿਆ ਸੀ।

ਲਗਭਗ 3 ਮਹੀਨਿਆਂ ਬਾਅਦ, ਇਹ ਉਡਾਣ 24 ਨਵੰਬਰ 2021 ਨੂੰ ਦੁਬਾਰਾ ਸ਼ੁਰੂ ਕੀਤੀ ਗਈ ਸੀ, ਪਰ ਅਚਾਨਕ ਏਅਰ ਇੰਡੀਆ ਨੇ ਇਸ ਉਡਾਣ ਨੂੰ ਦੁਬਾਰਾ ਬੰਦ ਕਰ ਦਿੱਤਾ ਹੈ। ਏਅਰ ਇੰਡੀਆ ਇਸ ਫਲਾਈਟ ਲਈ ਬੁਕਿੰਗ ਨਹੀਂ ਲੈ ਰਹੀ ਹੈ।

ਸਤੰਬਰ 2021 ਵਿੱਚ ਬੰਦ ਹੋਣ ਤੋਂ ਪਹਿਲਾਂ ਫਲਾਈਟ ਨੂੰ ਹਫ਼ਤੇ ਵਿੱਚ ਤਿੰਨ ਦਿਨਾਂ ਲਈ ਮੁੜ-ਨਿਰਧਾਰਤ ਕੀਤਾ ਗਿਆ ਸੀ। ਪਰ ਜਦੋਂ ਇਹ ਨਵੰਬਰ 2021 ਵਿੱਚ ਸ਼ੁਰੂ ਕੀਤਾ ਗਿਆ ਸੀ, ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਦੀ ਉਡਾਣ ਹਰ ਬੁੱਧਵਾਰ ਅਤੇ ਨਾਂਦੇੜ ਸਾਹਿਬ ਤੋਂ ਅੰਮ੍ਰਿਤਸਰ ਲਈ ਹਰ ਸ਼ਨੀਵਾਰ ਤੈਅ ਕੀਤੀ ਗਈ ਸੀ। ਪਰ ਹੁਣ ਇਸਨੂੰ ਦੁਬਾਰਾ ਬੰਦ ਕਰ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੇਲ੍ਹਾਂ ‘ਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਿਭਾਗ ਦੀ ਵੱਡੀ ਕਾਰਵਾਈ

ਮਜ਼ਦੂਰ ਦਿਵਸ ਮੌਕੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੇ ਮਾਰੀਆਂ ਧਾਹਾਂ