ਨਵੀਂ ਦਿੱਲੀ, 4 ਜੁਲਾਈ 2022 – ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿੱਚ ਪੇਸ਼ ਕੀਤਾ। ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਇਸ ਤੋਂ ਪਹਿਲਾਂ ਦਿੱਲੀ ਦੇ ਸਪੈਸ਼ਲ ਸੈੱਲ/ਐਨਡੀਆਰ ਦੀ ਇੱਕ ਟੀਮ ਨੇ ਲਾਰੈਂਸ-ਗੋਲਡੀ ਗੈਂਗ ਦੇ ਦੋ ਮੋਸਟ ਵਾਂਟੇਡ ਸਾਥੀਆਂ ਅੰਕਿਤ ਸਿਰਸਾ ਅਤੇ ਸਚਿਨ ਚੌਧਰੀ ਉਰਫ਼ ਸਚਿਨ ਭਿਵਾਨੀ ਨੂੰ ਗ੍ਰਿਫਤਾਰ ਕੀਤਾ ਸੀ। ਅੰਤਿਕ ਤੇ ਦੋਸ਼ ਹੈ ਕਿ, ਉਹ ਸਿੱਧੂ ਮੂਸੇਵਾਲਾ ਕਤਲ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇਕ ਹੈ ਅਤੇ ਸਚਿਨ ਭਿਵਾਨੀ ਸਿੱਧੂ ਮੂਸੇਵਾਲਾ ਕੇਸ ਦੇ ਚਾਰ ਸ਼ੂਟਰਾਂ ਨੂੰ ਪਨਾਹ ਦੇਣ ਲਈ ਜ਼ਿੰਮੇਵਾਰ ਸੀ।
ਜਾਣਕਾਰੀ ਇਹ ਵੀ ਹੈ ਕਿ, ਸਚਿਨ ਦੇ ਖਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਉਹ ਰਾਜਸਥਾਨ ‘ਚ ਲਾਰੇਂਸ ਬਿਸ਼ਨੋਈ ਗੈਂਗ ਦੀਆਂ ਸਾਰੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਵਾਲਾ ਮੁੱਖ ਮੁਲਜ਼ਮ ਸੀ।

