- 16 ਜੂਨ ਨੂੰ ਹੋਵੇਗਾ ਵਿਆਹ
- ਵਿਆਹ ਸਮਾਗਮ ਦਾ ਪ੍ਰੋਗਰਾਮ ਜ਼ੀਕਰਪੁਰ ਦੇ ਇਕ ਪੈਲੇਸ ‘ਚ ਹੋਵੇਗਾ
ਚੰਡੀਗੜ੍ਹ, 2 ਜੂਨ 2024 – ਪੰਜਾਬ ‘ਚ ਸੈਰ ਸਪਾਟਾ ਤੇ ਸਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਸੂਤਰਾਂ ਮੁਤਾਬਿਕ ਅਨਮੋਲ ਗਗਨ ਮਾਨ ਆਉਣ ਵਾਲੀ 16 ਜੂਨ ਨੂੰ ਵਿਆਹ ਕਰਵਾਉਣ ਜਾ ਰਹੇ ਹਨ।
ਪਤਾ ਲੱਗਿਆ ਹੈ ਕਿ ਉਨ੍ਹਾਂ ਦਾ ਸਹੁਰਾ ਪਰਿਵਾਰ ਮਲੋਟ ਨਾਲ ਸੰਬੰਧ ਰੱਖਦਾ ਹੈ। ਲਾੜਾ ਫਿਲਹਾਲ ਚੰਡੀਗੜ੍ਹ ਹੀ ਰਹਿ ਰਿਹਾ ਹੈ ਅਤੇ ਪੇਸ਼ੇ ਵਜੋਂ ਵਕੀਲ ਦੱਸਿਆ ਜਾ ਰਿਹਾ ਹੈ। ਵਿਆਹ ਸਮਾਗਮ ਦਾ ਪ੍ਰੋਗਰਾਮ ਜ਼ੀਕਰਪੁਰ ਦੇ ਇਕ ਪੈਲੇਸ ਵਿੱਚ ਰੱਖਿਆ ਗਿਆ।