ਮੋਹਾਲੀ, 16 ਜੂਨ 2024 – ਪੰਜਾਬ ਦੇ ਕੈਬਨਿਟ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਦੇ ਆਨੰਦ ਕਾਰਜ਼ ਦਾ ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਹੋਏ। ਇਸ ਮੌਕੇ ਦੋਵਾਂ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।
ਹੁਣ ਨਾਵਾਂ ਵਿਆਹਿਆ ਜੋੜਾ ਮੈਰਿਜ ਪੈਲੇਸ ਚਲਿਆ ਗਿਆ ਹੈ। ਜਿੱਥੇ ਰਿਸੈਪਸ਼ਨ ਪਾਰਟੀ ਰੱਖੀ ਜਾ ਰਹੀ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਰਾਜਨੀਤੀ ਦੇ ਖੇਤਰ ਦੇ ਕਈ ਮਸ਼ਹੂਰ ਲੋਕਾਂ ਦੇ ਇਸ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ ਸ਼ਾਮ ਪੰਜ ਵਜੇ ਡੋਲੀ ਰਵਾਨਾ ਹੋਵੇਗੀ।