ਚੰਡੀਗੜ੍ਹ, 29 ਮਾਰਚ, 2022: ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਖਰੜ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ।
ਉਸਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਉਹ ਪੂਰੇ ਸੂਬੇ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਾਡੀ ਸਰਕਾਰ 3 ਕਰੋੜ ਪੰਜਾਬੀਆਂ ਨਾਲ ਮਿਲ ਕੇ ਕੰਮ ਕਰੇਗੀ।