ਪੰਜਾਬ ਸਰਕਾਰ ਨੇ ਸਾਰੇ ਸਕੂਲਾਂ ‘ਚ ਫੇਰ ਕੀਤੀਆਂ ਛੁੱਟੀਆਂ, ਪੜ੍ਹੋ ਕਦੋਂ ਤੱਕ ਰਹਿਣਗੇ ਬੰਦ

  • ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਕਾਰਨ ਲਿਆ ਫੈਸਲਾ,
  • ਅੱਜ ਤੋਂ 26 ਅਗਸਤ ਤੱਕ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ‘ਚ ਕੀਤੀਆਂ ਛੁੱਟੀਆਂ

ਚੰਡੀਗੜ੍ਹ, 23 ਅਗਸਤ 2023 – ਪੰਜਾਬ ਸਰਕਾਰ ਵੱਲੋਂ ਸਕੂਲਾਂ ‘ਚ ਫੇਰ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਕਾਰਨ ਇਹ ਫੈਸਲਾ ਲਿਆ ਗਿਆ ਹੈ।

ਇਸ ਸੰਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ, “ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੋਹਾਲੀ ਦੇ ਨੌਜਵਾਨ ਦੀ ਲੀਬੀਆ ‘ਚ ਮੌ+ਤ: ਏਜੰਟ ਨੇ ਕਿਹਾ- ਇਮਾਰਤ ਤੋਂ ਡਿੱਗ ਕੇ ਗਈ ਜਾ+ਨ

ਮਿਜ਼ੋਰਮ ‘ਚ ਉਸਾਰੀ ਅਧੀਨ ਰੇਲਵੇ ਪੁਲ ਡਿੱਗਿਆ, 17 ਦੀ ਮੌ+ਤ