ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ/ਕਾਲਜਾਂ ‘ਚ ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜਲੰਧਰ, 8 ਨਵੰਬਰ 2024 – ਜਲੰਧਰ ਜ਼ਿਲ੍ਹੇ ਵਿਚ 12 ਨਵੰਬਰ ਨੂੰ ਅੱਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 12 ਨਵੰਬਰ ਨੂੰ ਜਲੰਧਰ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।

ਪ੍ਰਕਾਸ਼ ਪੁਰਬ ਸਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ, ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ 12 ਨਵੰਬਰ 2024 ਨੂੰ ਦੁਪਹਿਰ ਵੇਲੇ ਜਲੰਧਰ ਨਗਰ ਨਿਗਮ ਦੀ ਹੱਦ ਵਿੱਚ ਪੈਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੀਟ-ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਵੀ ਹੁਕਮ ਦਿੱਤੇ ਗਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਭਾਰਤੀ ਮੂਲ ਦੇ ਕਸ਼ਯਪ ਪਟੇਲ ਬਣ ਸਕਦੇ ਹਨ ਟਰੰਪ ਸਰਕਾਰ ’ਚ CIA ਚੀਫ