ਚੰਡੀਗੜ੍ਹ: 26 ਅਕਤੂਬਰ 2023 – ਪੰਜਾਬ ਦੇ ਇੱਕ ਹੋਰ ਕੈਬਨਿਟ ਮੰਤਰੀ ਦੇ ਘਰ ਜਲਦੀ ਹੀ ਵਿਆਹ ਦੀ ਸ਼ਹਿਨਾਈ ਵੱਜਣ ਵਾਲੀ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਆਹ ਦੀ ਤਰੀਕ ਤੈਅ ਹੋ ਗਈ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਨਵੰਬਰ ਦੇ ਮਹੀਨੇ ਹੋਵੇਗਾ। ਤਰੀਕ ਬਾਰੇ ਕੋਈ ਪੁਖਤਾ ਜਾਣਕਾਰੀ ਨਹੀਂ ਹੈ। ਪਰ ਮੀਡੀਆ ਰਿਪੋਰਟਾਂ ਅਨੁਸਾਰ ਜਾਣਕਾਰੀ ਮਿਲ ਰਹੀ ਹੈ ਕਿ ਉਨ੍ਹਾਂ ਦਾ ਵਿਆਹ ਨਵੰਬਰ ਦੇ ਪਹਿਲੇ ਹਫਤੇ ‘ਚ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੰਤਰੀ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਪੇਸ਼ੇ ਤੋਂ ਡਾਕਟਰ ਹੈ।