ਮਜੀਠੀਆ ‘ਤੇ ਇਕ ਹੋਰ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ

ਚੰਡੀਗੜ੍ਹ, 31 ਜੁਲਾਈ 2025 – ਬਿਕਰਮ ਸਿੰਘ ਮਜੀਠੀਆ ਖਿਲਾਫ ਇਕ ਹੋਰ ਪਰਚਾ ਦਰਜ ਕੀਤਾ ਗਿਆ ਹੈ। ਮਜੀਠੀਆ ‘ਤੇ ਵਿਜੀਲੈਂਸ ਕਾਰਵਾਈ ਵਿਚ ਰੁਕਾਵਟ ਪਾਉਣ ਦੇ ਇਲਜ਼ਾਮ ਹੇਠ ਪਰਚਾ ਦਰਜ ਹੋਇਆ ਹੈ।

ਦੱਸ ਦਈਏ ਕਿ ਵਿਜੀਲੈਂਸ ਵੱਲੋਂ ਕੀਤੀ ਗਈ ਰੇਡ ਦੌਰਾਨ ਪੁਲਿਸ ਕਰਮਚਾਰੀਆਂ ਨਾਲ ਹੱਥੋਪਾਈ ਕਰਨ ਅਤੇ ਸਰਕਾਰੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਮਜੀਠੀਆ ਅਤੇ ਉਸ ਦੇ ਸਮਰਥਕਾਂ ਖਿਲਾਫ਼ ਨਵੀਂ ਐਫਆਈਆਰ ਦਰਜ ਕੀਤੀ ਹੈ।

ਜਾਣਕਾਰੀ ਮੁਤਾਬਕ, ਵਿਜੀਲੈਂਸ ਟੀਮ ਜਦੋਂ ਮਜੀਠੀਆ ਦੇ ਇਲਾਕੇ ਵਿੱਚ ਰੇਡ ਲਈ ਗਈ ਸੀ, ਤਦ ਉਸਦੇ ਸਮਰਥਕਾਂ ਵੱਲੋਂ ਟੀਮ ਦੀ ਕਾਰਵਾਈ ਵਿੱਚ ਰੁਕਾਵਟ ਪਾਈ ਗਈ। ਇਸ ਦੌਰਾਨ ਮਜੀਠੀਆ ਦੇ ਸਮਰਥਕਾਂ ਨੇ ਨਾ ਸਿਰਫ਼ ਵਿਜੀਲੈਂਸ ਅਧਿਕਾਰੀਆਂ ਨਾਲ ਹੱਥੋਪਾਈ ਕੀਤੀ, ਬਲਕਿ ਪੁਲਿਸ ਦੀ ਸਰਕਾਰੀ ਡਿਊਟੀ ਵਿੱਚ ਦਖਲਅੰਦਾਜ਼ੀ ਵੀ ਕੀਤੀ। ਹੁਣ ਅੰਮ੍ਰਿਤਸਰ ਪੁਲਿਸ ਵੱਲੋਂ ਦਰਜ ਕੀਤੀ ਗਈ FIR ਦੇ ਆਧਾਰ ‘ਤੇ ਮਜੀਠੀਆ ਦੇ ਸਮਰਥਕਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਹੋਣ ਦੀ ਸੰਭਾਵਨਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਟੈਰਿਫ਼ ਐਲਾਨ ਮਗਰੋਂ ਟਰੰਪ ਨੇ ਮੁੜ ਚਲਾਏ ਜ਼ੁਬਾਨੀ ਤੀਰ ! ਭਾਰਤ ਨੂੰ ਦੱਸਿਆ Dead Economy

AI ਟੂਲਸ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ