ਪੰਜਾਬ ਦਾ ਇੱਕ ਹੋਰ ਟੋਲ ਪਲਾਜ਼ਾ ਹੋਇਆ ਬੰਦ, CM ਭਗਵੰਤ ਮਾਨ ਨੇ ਕਰਵਾਇਆ ਬੰਦ

  • CM ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿਖੇ ਲਾਚੋਵਾਲ ਟੋਲ ਪਲਾਜ਼ਾ ਨੂੰ ਕਰਵਾਇਆ ਬੰਦ

ਹੁਸ਼ਿਆਰਪੁਰ, 15 ਦਸੰਬਰ 2022- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਹੁਸ਼ਿਆਰਪੁਰ ਵਿਖੇ ਲਾਚੋਵਾਲ ਟੋਲ ਪਲਾਜ਼ਾ ਨੂੰ ਅੱਜ ਬੰਦ ਕਰਵਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ, ਇਨ੍ਹਾਂ ਟੋਲ ਪਲਾਜ਼ਾ ਵਾਲਿਆਂ ਦੇ ਖਿਲਾਫ਼ ਧੋਖਾਧੜੀ ਕਰਨ ਦਾ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ।

ਹੁਸ਼ਿਆਰਪੁਰ-ਟਾਂਡਾ ’ਤੇ ਪਿੰਡ ਲਾਚੋਵਾਲ ਸਥਿਤ ਟੋਲ ਪਲਾਜ਼ਾ ਬੀਤੀ 14 ਦਸੰਬਰ ਦੀ ਰਾਤ 12 ਵਜੇ ਤੋਂ ਬੰਦ ਕਰ ਦਿੱਤਾ ਗਿਆ ਹੈ। ਹੁਸ਼ਿਆਰਪੁਰ-ਟਾਂਡਾ ਬੀ.ਓ.ਟੀ. ਦਾ ਸਮਾਂ ਪੂਰਾ ਹੋ ਗਿਆ ਹੈ ਅਤੇ ਸਰਕਾਰ ਵਲੋਂ ਟੋਲ ਪਲਾਜ਼ਾ ਦੀ ਮਿਆਦ ਨੂੰ ਹੋਰ ਅੱਗੇ ਨਹੀਂ ਵਧਾਇਆ ਗਿਆ। ਪ੍ਰਸ਼ਾਸਨ ਵਲੋਂ ਲੋਕਾਂ ਨੂੰ ਆਰਾਮਦਾਇਕ ਆਵਾਜਾਈ ਦੇਣ ਸੰਬੰਧੀ ਵਿਭਾਗਾਂ ਨੂੰ ਉਚਿੱਤ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਨਾਲ 30 ਲੋਕਾਂ ਦੀ ਮੌਤ, 30 ਹਸਪਤਾਲ ‘ਚ ਦਾਖ਼ਲ

ਜਲੰਧਰ ਦੇ ਲਤੀਫਪੁਰਾ ‘ਚ ਹਟਾਏ ਨਜਾਇਜ਼ ਕਬਜਜ਼ਿਆਂ ਦਾ ਮਾਮਲਾ, ਪੰਜਾਬ ਸਰਕਾਰ ਕਰੇਗੀ ਪ੍ਰਭਾਵਿਤ ਗਰੀਬ ਪਰਿਵਾਰਾਂ ਦਾ ਮੁੜ ਵਸੇਬਾ