ਪੰਜਾਬ ਸਰਕਾਰ ਨੇ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਮੰਗੀਆਂ

  • ਅਰਜ਼ੀਆਂ ਭਰਨ ਦੀ ਆਖਰੀ ਮਿਤੀ 14 ਦਸੰਬਰ

ਚੰਡੀਗੜ੍ਹ, 23 ਨਵੰਬਰ 2022 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 14 ਦਸੰਬਰ 2022 ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ ‘ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬਿਨੈਕਾਰ ਵਿਰੁੱਧ ਕੋਈ ਸਿਵਲ, ਫੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ, ਉਸ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜਰਬਾ ਹੋਵੇ ਅਤੇ ਬਿਨੈਕਾਰ ਦੀ ਉਮਰ 01.01.2023 ਨੂੰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।

ਇਸ ਅਸਾਮੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ 14 ਦਸੰਬਰ 2022 ਤੱਕ ਭੇਜ ਸਕਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲਾਰੈਂਸ ਅਤੇ ਸੰਪਤ ਨਹਿਰਾ ਗੈਂਗ ਦਾ ਮੈਂਬਰ ਗ੍ਰਿਫਤਾਰ: ਮੁਲਜ਼ਮ 1 ਦਿਨ ਦੇ ਪੁਲਿਸ ਰਿਮਾਂਡ ‘ਤੇ

ਮਾਨ ਸਰਕਾਰ ਦੇ 7 ਮਹੀਨਿਆਂ ਦੌਰਾਨ ਕੈਂਸਰ ਮਰੀਜ਼ਾਂ ਨੂੰ ਮਿਲਿਆ 13.54 ਕਰੋੜ ਰੁਪਏ ਦਾ ਮੁਫ਼ਤ ਇਲਾਜ – ਜੌੜਾਮਾਜਰਾ