ਅਰਵਿੰਦ ਕੇਜਰੀਵਾਲ ਨੇ ਸੰਤੋਖ ਚੌਧਰੀ ਦੇ ਅਚਾਨਕ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 14 ਜਨਵਰੀ 2023 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੰਤੋਖ ਚੌਧਰੀ ਦੇ ਅਚਾਨਕ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਕੇਜਰੀਵਾਲ ਨੇ ਕਿਹਾ ਕਿ ਸੰਤੋਖ ਚੌਧਰੀ ਦੇ ਦੇਹਾਂਤ ਬਾਰੇ ਸੁਣ ਕੇ ਦੁੱਖ ਹੋਇਆ। ਉਸ ਦੇ ਪਰਿਵਾਰ ਨਾਲ ਮੇਰੀ ਸੰਵੇਦਨਾ। ਉਸਦੀ ਆਤਮਾ ਨੂੰ ਸ਼ਾਂਤੀ ਮਿਲੇ।

ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਦਿਲ ਦਾ ਦੌਰਾ ਪੈਣ ਤੋਂ ਬਾਅਦ ਉਹਨਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਰਾਹੁਲ ਗਾਂਧੀ ਉਨ੍ਹਾਂ ਨੂੰ ਦੇਖਣ ਲਈ ਰਵਾਨਾ ਹੋ ਗਏ ਸੀ ਅਤੇ ਯਾਤਰਾ ਅੱਧ ਵਿਚਾਲੇ ਹੀ ਰੋਕ ਦਿੱਤੀ ਗਈ ਹੈ, ਜੋ ਕਿ ਕੱਲ੍ਹ ਨੂੰ ਦੁਬਾਰਾ ਸ਼ੁਰੂ ਹੋਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ 10 IAS ਅਤੇ 3 PCS ਅਫਸਰਾਂ ਦਾ ਤਬਾਦਲਾ

ਨਗਰ ਨਿਗਮ ਅਬੋਹਰ ਵੱਲੋਂ ਲੇਡੀਜ ਕਲੱਬ ਅਤੇ ਟੈਨਿਸ ਕਲੱਬ ਨੂੰ ਦੋ ਦਿਨ ਵਿਚ ਇਮਾਰਤ ਖਾਲੀ ਕਰਨ ਦਾ ਨੋਟਿਸ, ਪੜ੍ਹੋ ਕਿਉਂ ?