ਚੰਡੀਗੜ੍ਹ, 27 ਮਾਰਚ 2025 – ਪੰਜਾਬ ਵਿਧਾਨ ਸਭਾ ‘ਚ ਬੋਲਦਿਆਂ ਭਾਜਪਾ ਦੇ ਵਿਧਾਇਕ ਅਸ਼ਵਨੀ ਕੁਮਾਰ ਨੇ ਕਿਹਾ ਕਿ ਸੰਤ ਸੀਚੇਵਾਲ ਦੇ ਸੰਤ ਹੋਣ ‘ਤੇ ਅਤੇ ਵਾਤਾਵਰਣ ‘ਤੇ ਕੰਮ ਕਰਨ ਲਈ ਸਿਰਫ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬੀ ਹਾਂ ਅਤੇ ਪੰਜਾਬ ਨਾਲ ਸਬੰਧਿਤ ਕੋਈ ਵੀ ਗੱਲ ਹੋਵੇਗੀ ਤਾਂ ਮੈਨੂੰ ਦੁੱਖ ਲੱਗਦਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਚੱਲ ਰਹੀ ਹੈ।
ਜੰਮੂ-ਕਸ਼ਮੀਰ ਦੀ ਵਿਧਾਨ ਸਭਾ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਪੰਜਾਬ ‘ਤੇ ਦੋਸ਼ ਲਾਇਆ ਹੈ ਕਿ ਪੰਜਾਬੀ ਇੱਥੇ ਆ ਕੇ ਗੈਰ-ਕਾਨੂੰਨੀ ਮਾਈਨਿੰਗ ਕਰਦੇ ਹਨ ਅਤੇ ਮਾਈਨਿੰਗ ਬਦਲੇ ਜਿਹੜਾ ਮਾਲ ਪੰਜਾਬ ਜਾ ਰਿਹਾ ਹੈ, ਉਹਦੇ ਬਦਲੇ ਨਸ਼ਾ ਭੇਜ ਰਹੇ ਹਨ ਅਤੇ ਸਾਡੇ ਨੌਜਵਾਨਾਂ ਨੂੰ ਨਸ਼ਿਆਂ ‘ਤੇ ਲਾ ਰਹੇ ਹਨ। ਇਹ ਬਹੁਤ ਗੰਭੀਰ ਮਾਮਲਾ ਹੈ ਅਤੇ ਇਸ ‘ਤੇ ਸਰਕਾਰ ਨੂੰ ਆਪਣਾ ਪੱਖ ਜ਼ਰੂਰ ਰੱਖਣਾ ਚਾਹੀਦਾ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਕ ਪਾਸ ਨਸ਼ਿਆਂ ਖ਼ਿਲਾਫ਼ ਯੁੱਧ ਦੀ ਗੱਲ ਹੋ ਰਹੀ ਹੈ ਅਤੇ ਇਕ ਪਾਸੇ ਅਜਿਹੀਆਂ ਗੱਲਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਆਸ ਹੈ ਕਿ ਮੇਰੀ ਇਸ ਗੱਲ ‘ਤੇ ਜਵਾਬ ਜ਼ਰੂਰ ਆਵੇਗੀ।

