ਚੰਡੀਗੜ੍ਹ, 14 ਜੂਨ 2023 – ਪੰਜਾਬ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਵੱਲੋਂ ਸੈਕਟਰ 39 ਦੇ ਮਕਾਨ ਵਿੱਚ ਬੀਤੇ ਦੇਰ ਰਾਤ ਨੂੰ ਸਰਵਿਸ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਸਿਸਟੈਂਟ ਸਬ-ਇੰਸਪੈਕਟਰ ਅਵਤਾਰ ਚੰਦ ਵਜੋਂ ਹੋਈ ਹੈ। ਏਐਸਆਈ ਅਵਤਾਰ ਚੰਦ ਠੇਕੇਦਾਰ ਨਾਲ ਸੁਰੱਖਿਆ ਕਰਮਚਾਰੀ ਵਜੋਂ ਡਿਊਟੀ ਨਿਭਾਅ ਰਹੇ ਸਨ।
ਮਿਲੀ ਜਾਣਕਾਰੀ ਅਨੁਸਾਰ ਠੇਕੇਦਾਰ ਨੇ ਸੈਕਟਰ 39 ਵਿੱਚ ਕਿਰਾਏ ਉਤੇ ਮਕਾਨ ਲਿਆ ਹੋਇਆ ਸੀ ਅਤੇ ਮ੍ਰਿਤਕ ਮੰਗਲਵਾਰ ਨੂੰ ਹੀ ਇਸ ਮਕਾਨ ਵਿਚ ਆਇਆ ਸੀ। ਜਿੱਥੇ ਪੰਜਾਬ ਪੁਲਿਸ ਦੇ ਏਐਸਆਈ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਇਸ ਘਟਨਾ ਦਾ ਪਤਾ ਚਲਦਿਆ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਜਾਂਚ ਲਈ ਰਿਵਾਲਵਰ ਜ਼ਬਤ ਕਰ ਲਈ ਹੈ।