ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਨਸ਼ਾ ਤਸਕਰ ਦੀ ਜਾਇਦਾਦ ਅਟੈਚ

ਬਠਿੰਡਾ,14ਜਨਵਰੀ 2024: ਬਠਿੰਡਾ ਪੁਲਿਸ ਨੇ ਥਾਣਾ ਨੰਦਗੜ੍ਹ ਅਧੀਨ ਪੈਂਦੇ ਪਿੰਡ ਚੁੱਘੇ ਕਲਾਂ ਵਿੱਚ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਨਸ਼ਾ ਤਸਕਰ ਦੀ 23 ਲੱਖ ਰੁਪਏ ਦੀ ਜਾਇਦਾਦ ਅਟੈਚ ਕੀਤੀ ਹੈ। ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਚੱਲ ਰਹੀ ਮੁਹਿੰਮ ਤਹਿਤ ਡੀਐਸਪੀ ਦਿਹਾਤੀ ਹੀਨਾ ਗੁਪਤਾ ਨੇ ਅੱਜ ਪੁਲਿਸ ਪਾਰਟੀ ਨਾਲ ਨਸ਼ਾ ਤਸਕਰ ਅਲਬੇਲ ਸਿੰਘ ਦੀਸੰਪਤੀ ਤੇ ਨੋਟਿਸ ਚਿਪਕਾਇਆ।

ਡੀਐਸਪੀ ਹੀਨਾ ਗੁਪਤਾ ਨੇ ਦੱਸਿਆ ਕਿ ਅਲਬੇਲ ਸਿੰਘ ਖਿਲਾਫ ਨਸ਼ੀਲੀਆਂ ਗੋਲੀਆਂ ਵੇਚਣ ਸਬੰਧੀ ਦੋ ਮਾਮਲੇ ਦਰਜ ਹਨ ਜਿਸ ਕਰਕੇ ਅੱਜ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਪੁਲਿਸ ਵੱਲੋਂ ਇਸ ਮੁਹਿੰਮ ਤਹਿਤ ਜਿਲ੍ਹਾ ਬਠਿੰਡਾ ਵਿੱਚ ਹੁਣ ਤੱਕ ਨਸ਼ੇ ਦੇ ਕਾਰੋਬਾਰ ਤੋਂ ਬਣਾਈ ਦੋ ਕਰੋੜ ਤੋਂ ਵੱਧ ਦੀ ਅਣ-ਅਧਿਕਾਰਿਤ/ਗੈਰ-ਕਾਨੂੰਨੀ ਪ੍ਰਾਪਰਟੀ ਜਬਤ ਕੀਤੀ ਜਾ ਚੁੱਕੀ ਹੈ।

ਡੀਐਸਪੀ ਹੀਨਾ ਗੁਪਤਾ ਨੇ ਦੱਸਿਆ ਕਿ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਐੱਨ.ਡੀ.ਪੀ.ਐੱਸ ਦੇ 27 ਕੇਸ ਭੇਜੇ ਗਏ ਸਨ, ਜਿਹਨਾਂ ਵਿੱਚੋਂ 12 ਐੱਨ.ਡੀ.ਪੀ.ਐੱਸ ਕੇਸਾਂ ਦੀ ਪ੍ਰਾਪਰਟੀ ਕੰਨਫਰਮ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੇ 15 ਕੇਸਾਂ ਦੀ ਕੰਪੀਟੈਂਟ ਅਥਾਰਟੀ ਪਾਸ ਪੈਡਿੰਗ ਹਨ। ਇਸਤੋਂ ਇਲਾਵਾ ਆਉਣ ਵਾਲੇ ਸਮੇਂ ਦੌਰਾਨ ਬਠਿੰਡਾ ਪੁਲਿਸ ਵੱਲੋਂ ਹੋਰ ਵੀ ਨਸ਼ਾ ਤਸਕਰਾਂ ਦੀਆਂ ਵੱਧ ਤੋਂ ਵੱਧ ਸ਼ਨਾਖਤ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜ ਕੇ ਜਬਤ ਕਰਵਾਈਆ ਜਾਣਗੀਆਂ।

ਜ਼ਿਲ੍ਹਾ ਬਠਿੰਡਾ ਦੇ ਕੰਨਫਰਮ ਹੋਏ ਕੇਸਾਂ ਦੇ ਹੁਕਮਾਂ ਦੀਆਂ ਕਾਪੀਆਂ ਦੋਸ਼ੀਆਂ ਦੇ ਸੰਬੰਧਿਤ ਥਾਣਿਆਂ ਵੱਲੋਂ ਉਹਨਾਂ ਦੇ ਘਰਾਂ ਪਰ ਚਿਪਕਾਈਆਂ ਜਾਂਦੀਆਂ ਹਨ। ਇਸ ਸੰਪਤੀ ਨੂੰ ਇਹ ਲੋਕ ਨਾ ਤਾਂ ਵੇਚ ਸਕਦੇ ਹਨ ਅਤੇ ਨਾ ਹੀ ਆਪਣੇ ਰਿਸ਼ਤੇਦਾਰ/ਪਰਿਵਾਰਿਕ ਮੈਂਬਰ ਦੇ ਨਾਮ ਪਰ ਤਬਦੀਲ ਕਰ ਸਕਦੇ ਹਨ। ਡੀਐਸਪੀ ਨੇ ਕਿਹਾ ਕਿ ਅਜਿਹਾ ਕਾਰੋਬਾਰ ਕਰਨ ਵਾਲਿਆਂ ਦਾ ਅੰਤ ਮਾੜਾ ਹੁੰਦਾ ਹੈ ਇਸ ਲਈ ਕੋਈ ਵੀ ਅਜਿਹਾ ਕਾਰੋਬਾਰ ਕਰਨ ਤੋਂ ਗੁਰੇਜ ਕੀਤਾ ਜਾਏ।

What do you think?

Written by Ranjeet Singh

Comments

Leave a Reply

Your email address will not be published. Required fields are marked *

Loading…

0

ਭਗਵੰਤ ਮਾਨ ਸਰਕਾਰ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਦ੍ਰਿੜ : ਸਪੀਕਰ ਸੰਧਵਾਂ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾ: ਬਲਜੀਤ ਕੌਰ ਹੁਨਰ ਹਾਟ ਵਿਚ ਪਹੁੰਚੇ