ਬਠਿੰਡਾ,5 ਜਨਵਰੀ 2024: ਸੀਨੀਅਰ ਕਪਤਾਨ ਪੁਲਿਸ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਨਸ਼ਿਆਂ ਨੂੰ ਨੱਥ ਪਾਉਣ ਲਈ ਚਲਾਈ ਮੁਹਿੰਮ ਤਹਿਤ ਬਠਿੰਡਾ ਪੁਲਿਸ ਵੱਲੋਂ ਨਸ਼ੇ ਦਾ ਕਾਰੋਬਾਰ ਤੋਂ ਬਣਾਈ ਅਣ-ਅਧਿਕਾਰਿਤ-ਗੈਰ-ਕਾਨੂੰਨੀ ਪ੍ਰਾਪਰਟੀ ਨੂੰ ਕੰਪੀਟੈਂਟ ਅਥਾਰਟੀ ਦਿੱਲੀ ਤੋਂ ਅਟੈਚ ਕਰਵਾਇਆ ਹੈ ਜਿਸ ਦੀ ਕੁੱਲ਼ ਕੀਮਤ ਕਰੀਬ 30 ਲੱਖ ਰੁਪਏ ਹੈ।ਐੱਸ.ਐੱਸ.ਪੀ. ਬਠਿੰਡਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਐੱਨ.ਡੀ.ਪੀ.ਐੱਸ ਦੇ 26 ਕੇਸ ਭੇਜੇ ਗਏ ਸਨ, ਜਿਹਨਾਂ ਵਿੱਚੋਂ 5 ਐੱਨ,ਡੀ.ਪੀ.ਐੱਸ ਕੇਸਾਂ ਦੀ ਪ੍ਰਾਪਰਟੀ ਕੰਨਫਰਮ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੇ 21 ਕੇਸਾਂ ਦੀ ਕੰਪੀਟੈਂਟ ਅਥਾਰਟੀ ਪਾਸ ਪੈਡਿੰਗ ਹਨ, ਜਿਹਨਾਂ ਦੀ ਕੁੱਲ ਕੀਮਤ ਕਰੀਬ 3 ਕਰੋੜ ਦੇ ਆਸ-ਪਾਸ ਹੈ।
ਆਉਣ ਵਾਲੇ ਸਮੇਂ ਦੌਰਾਨ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀਆਂ ਵੱਧ ਤੋਂ ਵੱਧ ਸੰਪਤੀਆਂ ਦੀ ਸ਼ਨਾਖਤ ਕਰਕੇ ਅਟੈਚ ਕਰਵਾਈਆ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਕੰਨਫਰਮ ਹੋਏ ਕੇਸਾਂ ਦੇ ਹੁਕਮਾਂ ਦੀਆਂ ਕਾਪੀਆਂ ਦੋਸ਼ੀਆਂ ਦੇ ਸੰਬੰਧਿਤ ਥਾਣਿਆਂ ਵੱਲੋਂ ਉਹਨਾਂ ਦੇ ਘਰਾਂ ਪਰ ਚਿਪਕਾਈਆਂ ਜਾਂਦੀਆਂ ਹਨ।ਇਹਨਾਂ ਹੁਕਮਾਂ ਮੁਤਾਬਿਕ ਜੋ ਪ੍ਰਾਪਰਟੀ ਕੰਨਫਰਮ ਹੋਈ ਹੈ ਉਸਨੂੰ ਨਾ ਤਾਂ ਵੇਚ ਸਕਦੇ ਹਨ ਅਤੇ ਨਾ ਹੀ ਆਪਣੇ ਰਿਸ਼ਤੇਦਾਰ-ਪਰਿਵਾਰਿਕ ਮੈਂਬਰ ਦੇ ਨਾਮ ਪਰ ਤਬਦੀਲ ਕਰ ਸਕਦੇ ਹਨ। ਇਸ ਲਈ ਬਠਿੰਡਾ ਪੁਲਿਸ ਵੱਲੋਂ ਆਪ ਸਭ ਨੂੰ ਇਹ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਾ ਤਸਕਰ-ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਨੂੰ ਇਸ ਤੋਂ ਨਸੀਹਤ ਮਿਲ ਸਕੇ ਕਿ ਅਜਿਹਾ ਕਾਰੋਬਾਰ ਕਰਨ ਵਾਲਿਆਂ ਦਾ ਅੰਤ ਮਾੜਾ ਹੁੰਦਾ ਹੈ, ਕੋਈ ਵੀ ਅਜਿਹਾ ਕਾਰੋਬਾਰ ਕਰਨ ਤੋਂ ਗੁਰੇਜ਼ ਕਰੇ।