ਫਿਰੋਜ਼ਪੁਰ, 6 ਜੁਲਾਈ 2023 – ਫਿਰੋਜ਼ਪੁਰ ‘ਚ ਵਿਦੇਸ਼ ਭੇਜਣ ਦੇ ਬਹਾਨੇ 7.5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਪਹੁੰਚੀ ਹਰਿਆਣਾ ਪੁਲਸ ਦੀ ਦੋਸ਼ੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਕੁੱਟਮਾਰ ਕਰ ਦਿੱਤੀ। ਇਨ੍ਹਾਂ ਹੀ ਨਹੀਂ ਮੁਲਜ਼ਮਾਂ ਨੇ ਪੁਲੀਸ ਦੀ ਗੱਡੀ ਦੀ ਵੀ ਭੰਨਤੋੜ ਕੀਤੀ। ਜਿਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਲੜਾਈ ਵਿੱਚ ਜ਼ਖ਼ਮੀ ਹੋਏ ਪੁਲੀਸ ਮੁਲਾਜ਼ਮਾਂ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਹੈ।
ਹਰਿਆਣਾ ਪੁਲੀਸ ਦੇ ਏਐਸਆਈ ਸੁਰਿੰਦਰ ਕੁਮਾਰ ਨੇ ਦੱਸਿਆ ਕਿ 27 ਅਗਸਤ 2022 ਨੂੰ ਕੈਥਲ ਥਾਣਾ ਸਿਟੀ ਗੁਰੂਹਰਸਹਾਏ ਦੇ ਪਿੰਡ ਈਸ਼ਾ ਪੰਜਗਰਾਈਂ ਦੇ ਵਸਨੀਕ ਸਚਿਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪੀੜਤ ਨੇ ਉਸ ‘ਤੇ ਵਿਦੇਸ਼ ਭੇਜਣ ਦੇ ਨਾਂ ‘ਤੇ 7.5 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਲਗਾਇਆ ਸੀ। ਅੱਜ ਉਹ ਮਾਮਲੇ ਦੀ ਜਾਂਚ ਲਈ ਮੁਲਜ਼ਮ ਦੇ ਘਰ ਪੁੱਜੇ ਸਨ। ਜਦੋਂ ਉਹ ਮੁਲਜ਼ਮ ਤੋਂ ਪੁੱਛਗਿੱਛ ਕਰ ਰਿਹਾ ਸੀ ਤਾਂ ਉਸ ਨੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਟੀਮ ’ਤੇ ਹਮਲਾ ਕਰ ਦਿੱਤਾ।
ਹਮਲੇ ਵਿੱਚ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਇਸ ਦੌਰਾਨ ਮੁਲਜ਼ਮਾਂ ਨੇ ਉਸ ਦੀ ਕਾਰ ਦੀ ਵੀ ਭੰਨਤੋੜ ਕੀਤੀ ਹੈ। ਫਿਲਹਾਲ ਫਿਰੋਜ਼ਪੁਰ ਪੁਲਿਸ ਵੱਲੋਂ ਵੀ ਹਰਿਆਣਾ ਪੁਲਿਸ ਦੀ ਮਦਦ ਕੀਤੀ ਜਾ ਰਹੀ ਹੈ ਪਰ ਦੋਸ਼ੀ ਮੌਕੇ ਤੋਂ ਫਰਾਰ ਹਨ।