ਲੁਧਿਆਣਾ ਦੇ ਸੰਸਦ ਮੈਂਬਰ ਦੇ ਪੀ.ਏ ‘ਤੇ ਹਮਲਾ ਕਰਨ ਦਾ ਮਾਮਲਾ: 6 ਮੁਲਜ਼ਮ ਗ੍ਰਿਫਤਾਰ

  • ਬਾਈਕ ‘ਤੇ ਆਏ ਸੀ ਹਮਲਾਵਰ, 5 ਮਿੰਟ ਤੱਕ ਕੁੱਟਦੇ ਰਹੇ

ਲੁਧਿਆਣਾ, 17 ਅਗਸਤ 2022 – ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ ‘ਤੇ 4 ਦਿਨ ਪਹਿਲਾਂ ਅਣਪਛਾਤੇ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ ਸੀ। ਜ਼ਿਲ੍ਹਾ ਪੁਲੀਸ ਨੇ ਇਸ ਮਾਮਲੇ ਵਿੱਚ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਘਟਨਾ ਫਿਰੋਜ਼ਪੁਰ ਰੋਡ ‘ਤੇ ਇਯਾਲੀ ਚੌਂਕ ਦੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਢੀਂਡਸਾ ਆਪਣੇ ਪਿੰਡ ਥਰੀਕੇ ਤੋਂ ਇਯਾਲੀ ਚੌਂਕ ਵੱਲ ਜਾ ਰਿਹਾ ਸੀ। ਇਸ ਦੌਰਾਨ ਬਾਈਕ ‘ਤੇ ਆਏ 15-16 ਹਮਲਾਵਰਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਰਜਿੰਦਰ ਸਿੰਘ ਦੀਆਂ 2 ਬੱਸਾਂ ਚੱਲਦੀਆਂ ਹਨ। ਬੱਸ ‘ਚ ਕੁਝ ਨੌਜਵਾਨ ਇਕ ਲੜਕੀ ਨਾਲ ਛੇੜਛਾੜ ਕਰ ਰਹੇ ਸਨ, ਜਿਸ ਨੂੰ ਲੈ ਕੇ ਹਰਜਿੰਦਰ ਸਿੰਘ ਨੇ ਉਹਨਾਂ ਨੂੰ ਸਮਝਾਇਆ ਵੀ ਸੀ।

ਇਸ ਗੱਲ ਦੀ ਰੰਜਿਸ਼ ਰੱਖਦਿਆਂ ਉਕਤ ਨੌਜਵਾਨਾਂ ਨੇ ਮੌਕਾ ਦੇਖ ਕੇ ਹਰਜਿੰਦਰ ਸਿੰਘ ‘ਤੇ ਹਮਲਾ ਕਰ ਦਿੱਤਾ। ਦੋਸ਼ੀ ਨੌਜਵਾਨ ਤਲਵਾਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਕਰੀਬ 5 ਮਿੰਟ ਤੱਕ ਲਗਾਤਾਰ ਹਰਜਿੰਦਰ ਸਿੰਘ ‘ਤੇ ਹਮਲਾ ਕਰਦੇ ਰਹੇ। ਹਰਜਿੰਦਰ ਸਿੰਘ ਦੇ ਸਿਰ ‘ਤੇ ਡੂੰਘੇ ਜ਼ਖ਼ਮ ਹੋਏ ਹਨ। ਲੋਕਾਂ ਨੇ ਹਰਜਿੰਦਰ ਸਿੰਘ ਨੂੰ ਐਂਬੂਲੈਂਸ ਰਾਹੀਂ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਅਤੇ ਪੁਲੀਸ ਨੂੰ ਵੀ ਸੂਚਿਤ ਕੀਤਾ।

ਹਰਜਿੰਦਰ ਸਿੰਘ ਨੂੰ ਫਿਰੋਜ਼ਪੁਰ ਰੋਡ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਉਸ ਦੇ ਸਿਰ ‘ਤੇ 10 ਤੋਂ 15 ਟਾਂਕੇ ਲੱਗੇ ਹਨ।ਉਸ ਦੇ ਸਿਰ ‘ਤੇ ਵੀ ਸੱਟਾਂ ਲੱਗੀਆਂ ਹਨ। ਪੁਲੀਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਮਾਮਲੇ ਦੀ ਜਾਂਚ ਲਈ ਥਾਣਾ ਸਰਾਭਾ ਨਗਰ ਅਤੇ ਸੀਆਈਏ-1 ਦੀ ਟੀਮ ਬਣਾਈ। ਇਨ੍ਹਾਂ ਦੋਵਾਂ ਟੀਮਾਂ ਨੇ ਆਪਸੀ ਤਾਲਮੇਲ ਕਰਕੇ ਮੁਲਜ਼ਮਾਂ ਨੂੰ ਅਹਿਮਦਗੜ੍ਹ ਮੰਡੀ ਜ਼ਿਲ੍ਹਾ ਮਲੇਰਕੋਟਲਾ ਤੋਂ ਕਾਬੂ ਕੀਤਾ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਜੋਤ ਸਿੰਘ ਉਰਫ਼ ਜੋਤ, ਹਰਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਪਵਨਦੀਪ ਸਿੰਘ, ਰੁਪਿੰਦਰ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ। ਮੁਲਜ਼ਮਾਂ ਤੋਂ ਉਨ੍ਹਾਂ ਦੇ ਬਾਕੀ ਸਾਥੀਆਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਵਜੋਤ ਸਿੱਧੂ ਨੂੰ ਰਾਹਤ: ਅਦਾਲਤ ਨੇ ‘ਪੈਂਟ ਗਿੱਲੀ ਵਾਲੇ’ ਬਿਆਨ ‘ਤੇ ਮਾਣਹਾਨੀ ਦਾ ਕੇਸ ਕੀਤਾ ਖਾਰਜ

ਲੁਧਿਆਣਾ ਪੁਲਿਸ ਨੇ ਇੱਕ ਗੈਂਗਸਟਰ ਕੀਤਾ ਗ੍ਰਿਫਤਾਰ: 3 ਪਿਸਤੌਲ, 1 ਡਮੀ ਬੰਦੂਕ, 6 ਜਿੰਦਾ ਕਾਰਤੂਸ ਬਰਾਮਦ