ਮੋਗਾ ‘ਚ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵਿਆਹ ‘ਚ ਡੀਜੇ ‘ਤੇ ਗੀਤ ਵਜਾਉਣ ਨੂੰ ਲੈ ਕੇ ਹੋਈ ਸੀ ਲੜਾਈ

ਮੋਗਾ, 8 ਫਰਵਰੀ 2023 – ਮੋਗਾ ‘ਚ 20-25 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਨੌਜਵਾਨ ਨੂੰ ਜ਼ਖਮੀ ਕਰ ਦਿੱਤਾ। ਵਿਆਹ ਸਮਾਗਮ ‘ਚ ਡੀਜੇ ‘ਤੇ ਗੀਤ ਵਜਾਉਣ ਨੂੰ ਲੈ ਕੇ ਇਹ ਝਗੜਾ ਹੋਇਆ ਸੀ। ਹਮਲਾਵਰਾਂ ਨੇ ਨੌਜਵਾਨ ਨੂੰ ਬਚਾਉਣ ਆਏ ਉਸ ਦੇ ਪਿਤਾ, ਮਾਂ ਅਤੇ ਦਾਦੇ ‘ਤੇ ਵੀ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਅਤੇ ਮੌਕੇ ‘ਤੇ ਹਵਾ ‘ਚ ਫਾਇਰ ਵੀ ਕੀਤੇ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦੇ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਲੋਹਗੜ੍ਹ ਦੇ ਰਹਿਣ ਵਾਲੇ ਹਰਜੋਤ ਸਿੰਘ ਜੋਧਾ ਨੇ ਦੱਸਿਆ ਕਿ ਉਹ ਆਈਲੈਟਸ ਦੀ ਤਿਆਰੀ ਕਰ ਰਿਹਾ ਹੈ। ਨਾਲ ਹੀ ਉਹ ਕਬੱਡੀ ਵੀ ਖੇਡਦਾ ਹੈ। ਉਸ ਦੇ ਦੋਸਤ ਹੈਪੀ ਦਾ ਮੰਗਲਵਾਰ ਨੂੰ ਪਿੰਡ ‘ਚ ਵਿਆਹ ਸੀ। ਉਹ ਆਪਣੇ ਕੁਝ ਦੋਸਤਾਂ ਨਾਲ ਹੈਪੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪਿੰਡ ਚੜਿੱਕ ਦੇ ਇੱਕ ਮੈਰਿਜ ਪੈਲੇਸ ਵਿੱਚ ਗਿਆ ਹੋਇਆ ਸੀ। ਉਥੇ ਉਸ ਦੇ ਦੋਸਤਾਂ ਨੇ ਡੀਜੇ ‘ਤੇ ਇੱਕ ਗੀਤ ਲਵਾਇਆ ਸੀ।

ਮੋਗਾ ਤੋਂ ਲਾੜੇ ਦੇ ਜਾਣਕਾਰ ਕੁਝ ਨੌਜਵਾਨ ਵਿਆਹ ਲਈ ਆਏ ਸਨ। ਉਹਨਾਂ ਨੇ ਗੀਤ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇੱਕ ਨੌਜਵਾਨ ਨੇ ਉਸ ਦੇ ਦੋਸਤ ਨੂੰ ਥੱਪੜ ਮਾਰ ਦਿੱਤਾ। ਉਹ ਬਚਾਅ ਕਰਨ ਲਈ ਅੱਗੇ ਵਧਿਆ ਤਾਂ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਹੋ ਗਈ। ਇਸ ਤੋਂ ਬਾਅਦ ਕੁਝ ਨੌਜਵਾਨ ਉਸ ਨੂੰ ਘਰ ਛੱਡਣ ਲਈ ਪਿੰਡ ਲੋਹਗੜ੍ਹ ਆਏ। ਜਿਵੇਂ ਹੀ ਉਹ ਪਿੰਡ ਵਿੱਚ ਦਾਖਲ ਹੋਇਆ ਤਾਂ ਹਥਿਆਰਾਂ ਨਾਲ ਲੈਸ 20 ਤੋਂ 25 ਨੌਜਵਾਨਾਂ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ।

ਇਸ ਤੋਂ ਬਾਅਦ ਜਦੋਂ ਉਹ ਤੇਜ਼ੀ ਨਾਲ ਆਪਣੇ ਘਰ ਵੱਲ ਵਧਿਆ ਤਾਂ ਹਥਿਆਰਬੰਦ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਘਰ ਦੇ ਨੇੜੇ ਹੀ ਹਮਲਾ ਕਰ ਦਿੱਤਾ। ਜਦੋਂ ਉਸ ਨੇ ਰੌਲਾ ਪਾਇਆ ਤਾਂ ਉਸ ਦਾ ਪਿਤਾ ਬਲਵੰਤ ਸਿੰਘ, ਦਾਦਾ ਰਾਜ ਸਿੰਘ ਅਤੇ ਕਮਲਜੀਤ ਕੌਰ ਉਸ ਨੂੰ ਬਚਾਉਣ ਲਈ ਪਹੁੰਚ ਗਏ ਪਰ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ।

ਉਸ ਨੂੰ ਮਾਰਨ ਦੀ ਨੀਅਤ ਨਾਲ ਹਮਲਾਵਰਾਂ ਨੇ ਹਵਾ ਵਿੱਚ ਤਿੰਨ ਗੋਲੀਆਂ ਚਲਾਈਆਂ। ਜਦੋਂ ਉਨ੍ਹਾਂ ਰੌਲਾ ਪਾਇਆ ਤਾਂ ਫਾਇਰਿੰਗ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ। ਮੌਕਾ ਪਾ ਕੇ ਹਮਲਾਵਰ ਫਰਾਰ ਹੋ ਗਏ। ਜਦੋਂ ਕਿ ਉਸ ਦੇ ਪਰਿਵਾਰ ਦੇ ਜ਼ਖਮੀ ਮੈਂਬਰਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਅਤੇ ਦਾਖਲ ਕਰਵਾਇਆ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਿੰਡ ਮੂਸਾ ਤੋਂ ਕੌਮੀਂ ਇਨਸਾਫ ਮੋਰਚੇ ‘ਚ ਸ਼ਮੂਲੀਅਤ ਲਈ ਜੱਥਾ ਹੋਇਆ ਰਵਾਨਾ, ਸਿੱਧੂ ਮੂਸੇਵਾਲਾ ਦੀ ਮਾਤਾ ਕਰ ਰਹੀ ਅਗਵਾਈ

ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌ+ਤ