ਲੁਧਿਆਣਾ, 6 ਜਨਵਰੀ 2024 – ਲੁਧਿਆਣਾ ਦੇ ਤਾਜਪੁਰ ਰੋਡ ‘ਤੇ ਸਥਿਤ ਪੰਜਾਬ ਐਂਡ ਸਿੰਧ ਬੈਂਕ ‘ਚ ਲੁੱਟ ਦੀ ਕੋਸ਼ਿਸ਼ ਕੀਤੀ ਗਈ ਹੈ। ਦੇਰ ਰਾਤ ਕੁਝ ਬਦਮਾਸ਼ ਬੈਂਕ ਦਾ ਸ਼ਟਰ ਉਖਾੜਦੇ ਹੋਏ ਸੀਸੀਟੀਵੀ ‘ਚ ਕੈਦ ਹੋ ਗਏ। ਸਵੇਰੇ ਜਦੋਂ ਬੈਂਕ ਕਰਮਚਾਰੀ ਡਿਊਟੀ ‘ਤੇ ਆਏ ਤਾਂ ਉਨ੍ਹਾਂ ਦੇਖਿਆ ਕਿ ਸ਼ਟਰ ਨੂੰ ਪੱਟਣ ਦੀ ਕੋਸ਼ਿਸ਼ ਕੀਤੀ ਗਈ ਸੀ। ਮੁਲਾਜ਼ਮਾਂ ਨੇ ਤੁਰੰਤ ਬੈਂਕ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ।
ਪੁਲਸ ਵੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ। ਜਾਣਕਾਰੀ ਦਿੰਦਿਆਂ ਜੇਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਨੇ ਸ਼ਟਰ ਉਖਾੜਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੇ ਹੱਥਾਂ ‘ਤੇ ਕੁਝ ਲੀਡ ਹੈ। ਸ਼ਰਾਰਤੀ ਅਨਸਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।