ਪੰਜਾਬ ‘ਚ 6 ਦਿਨ ਖਰਾਬ ਰਹੇਗਾ ਮੌਸਮ: 9 ਡਿਗਰੀ ਤੱਕ ਡਿੱਗ ਸਕਦਾ ਹੈ ਤਾਪਮਾਨ

ਚੰਡੀਗੜ੍ਹ, 23 ਜੂਨ 2023 – ਪੰਜਾਬ ਵਿੱਚ ਜੂਨ ਦੇ ਮਹੀਨੇ ਸ਼ੁਰੂਆਤ ‘ਚ ਚੰਗਾ ਮੀਂਹ ਪਿਆ ਸੀ। ਪਰ ਪਿਛਲੇ ਇੱਕ ਹਫ਼ਤੇ ਤੋਂ ਮੀਹ ਨਾ ਪੈਣ ਕਾਰਨ ਤਾਪਮਾਨ ਵਿੱਚ ਫਿਰ ਵਾਧਾ ਹੋਇਆ ਹੈ ਅਤੇ ਤਾਪਮਾਨ 42 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਇਸ ਵਧਦੇ ਤਾਪਮਾਨ ਤੋਂ ਇਕ ਵਾਰ ਫਿਰ ਰਾਹਤ ਮਿਲੇਗੀ। 24 ਤੋਂ 29 ਜੂਨ ਤੱਕ ਪੰਜਾਬ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਇੱਕ ਵਾਰ ਫਿਰ 33 ਡਿਗਰੀ ਦੇ ਨੇੜੇ ਪੁੱਜਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਪੰਜਾਬ ਨੂੰ ਮੁੜ ਗਰਮੀ ਤੋਂ ਰਾਹਤ ਦੇਣ ਜਾ ਰਿਹਾ ਹੈ। ਆਉਣ ਵਾਲੇ ਇੱਕ ਹਫ਼ਤੇ ਵਿੱਚ ਯਾਨੀ 29 ਜੂਨ ਤੱਕ ਪੰਜਾਬ ਵਿੱਚ ਔਸਤਨ 10 ਐਮਐਮ ਮੀਂਹ ਪੈ ਸਕਦਾ ਹੈ। ਪਰ 30 ਜੁਲਾਈ ਤੋਂ 6 ਜੁਲਾਈ ਦਰਮਿਆਨ ਘੱਟ ਬਾਰਿਸ਼ ਹੋਵੇਗੀ ਅਤੇ ਤਾਪਮਾਨ ਵਿੱਚ ਵਾਧਾ ਵੀ ਦੇਖਿਆ ਜਾਵੇਗਾ।

ਜੂਨ ਮਹੀਨੇ ਵਿੱਚ ਵੀ ਬਰਸਾਤ ਦੇ ਰਿਕਾਰਡ ਟੁੱਟ ਗਏ ਹਨ। ਅੰਮ੍ਰਿਤਸਰ ਵਿੱਚ 109.7mm ਬਾਰਿਸ਼ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 295% ਵੱਧ ਸੀ। ਅੰਮ੍ਰਿਤਸਰ ਵਿੱਚ ਇਸ ਸਾਲ ਜੂਨ ਮਹੀਨੇ ਦੇ ਸਾਰੇ ਪੁਰਾਣੇ ਰਿਕਾਰਡ ਟੁੱਟ ਗਏ ਹਨ। ਜਦੋਂ ਕਿ ਗੁਰਦਾਸਪੁਰ ਵਿੱਚ 75.2 ਐਮਐਮ, ਲੁਧਿਆਣਾ ਵਿੱਚ 36.1 ਐਮਐਮ, ਕਪੂਰਥਲਾ ਵਿੱਚ 62.7 ਐਮਐਮ, ਤਰਨਤਾਰਨ ਵਿੱਚ 36 ਐਮਐਮ ਅਤੇ ਜਲੰਧਰ ਵਿੱਚ 44.4 ਐਮਐਮ ਮੀਂਹ ਦਰਜ ਕੀਤਾ ਗਿਆ।

ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਇਸ ਮਹੀਨੇ ਹੁਣ ਤੱਕ 43.6 MM ਬਾਰਿਸ਼ ਦਰਜ ਕੀਤੀ ਜਾ ਚੁੱਕੀ ਹੈ, ਜਦਕਿ ਆਮ ਤੌਰ ‘ਤੇ 31.9 MM ਬਾਰਿਸ਼ ਹੁੰਦੀ ਹੈ। ਪੰਜਾਬ ਵਿੱਚ ਇਸ ਸਾਲ 37 ਫੀਸਦੀ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ 24 ਤਰੀਕ ਨੂੰ ਪੂਰੇ ਮਾਝਾ, ਦੁਆਬਾ ਅਤੇ ਮਾਲਵੇ ਦੇ ਲੁਧਿਆਣਾ, ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਮੁਹਾਲੀ ਅਤੇ ਰੂਪ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

25-26 ਜੂਨ ਨੂੰ ਪੂਰੇ ਪੰਜਾਬ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਿਮਾਲਿਆ ਦੇ ਗਲੇਸ਼ੀਅਰ ਪਿਘਲਣ ਕਾਰਨ ਡੈਮ ਨੱਕੋ-ਨੱਕ ਭਰੇ: ਪੰਜਾਬ ਸਮੇਤ 4 ਰਾਜਾਂ ‘ਚ ਨਹੀਂ ਹੋਵੇਗੀ ਪਾਣੀ ਦੀ ਕੋਈ ਕਮੀ

ਟਰਾਲੀ ਦੇ ਪਿਛਲੇ ਟਾਇਰਾਂ ਹੇਠ ਆਇਆ ਸਕੂਟਰੀ ਸਵਾਰ, ਹੋਈ ਦਰਦਨਾਕ ਮੌ+ਤ