ਸੁਖਬੀਰ ਬਾਦਲ ਵੱਲੋਂ ਰਾਜਪੁਰਾ ਨਗਰ ਕੌਸਲ ਚੋਣਾਂ ਲਈ ਪਾਰਟੀ ਦੀ 4 ਮੈਂਬਰੀ ਕਮੇਟੀ ਦਾ ਐਲਾਨ

ਚੰਡੀਗੜ੍ਹ, 6 ਜਨਵਰੀ 2021 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅੰਦਰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਰਾਜਪੁਰਾ ਵਿੱਚ ਪੈਂਦੀ ਰਾਜਪੁਰਾ ਨਗਰ ਕੌਂਸਲ ਲਈ 4 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਉਹਨਾ ਦੱਸਿਆ ਕਿ ਇਸ ਕਮੇਟੀ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਸੁਰਜੀਤ ਸਿੰਘ ਗੜ੍ਹੀ ਅਤੇ ਰਣਜੀਤ ਸਿੰਘ ਰਾਣਾ ਨੂੰ ਸ਼ਾਮਲ ਕੀਤਾ ਗਿਆ ਹੈ। ਉਹਨਾਂ ਕਮੇਟੀ ਨੂੰ ਹਦਾਇਤ ਕੀਤੀ ਕਿ ਉਹ ਰਾਜਪੁਰਾ ਨਗਰ ਕੌਂਸਲ ਦੇ ਸਬੰਧ ਵਿੱਚ ਮੀਟਿੰਗਾਂ ਕਰਕੇ ਉਮੀਦਵਾਰ ਫਾਈਨਲ ਕਰਨਗੇ ਅਤੇ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਦਿਨ ਰਾਤ ਇੱਕ ਕਰਨਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਰਡ ਫਲੂ ਦਾ ਪੰਜਾਬ ਵਿਚ ਹਾਲੇ ਕੋਈ ਖਤਰਾ ਨਹੀਂ, ਪਰ ਸਰਕਾਰ ਵਲੋਂ ਕਿਸੇ ਵੀ ਸਥਿੱਤੀ ਨਾਲ ਨਿਪਟਣ ਲਈ ਪੂਰੀ ਤਿਆਰੀ: ਤ੍ਰਿਪਤ ਬਾਜਵਾ

ਲੁਧਿਆਣਾ: ਮਹਿਲਾ ਨਾਲ ਬਲਾਤਕਾਰ ਦੇ ਦੋਸ਼ ‘ਚ ਹੌਲਦਾਰ ‘ਤੇ ਪਰਚਾ