ਚੰਡੀਗੜ੍ਹ, 10 ਜੂਨ 2022 – ਪੰਜਾਬ-ਹਰਿਆਣਾ ਹਾਈਕੋਰਟ ਨੇ ਲੁਧਿਆਣਾ ਦੇ ਆਤਮਾ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਭਗੌੜੇ ਖਿਲਾਫ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਬੈਂਸ ਨੇ ਲੁਧਿਆਣਾ ਦੇ ਤਤਕਾਲੀ ਵਧੀਕ ਸੈਸ਼ਨ ਜੱਜ ਰਸ਼ਿਮ ਸ਼ਰਮਾ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਬੈਂਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਸੀ।

