ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਹੋਇਆ ਕੋਰੋਨਾ

ਪਟਿਆਲਾ 15 ਜੁਲਾਈ 2022 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਕਤਲ ਕੇਸ ’ਚ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਰਿਪੋਰਟ ਪਾਜ਼ੀਟਿਵ ਆਉਂਦਿਆਂ ਹੀ ਜੇਲ੍ਹ ਅਧਿਕਾਰੀਆਂ ਨੇ ਰਾਜੋਆਣਾ ਨੂੰ ਵੱਖਰੇ ਆਈਸੋਲੇਸ਼ਨ ਵਾਰਡ ਵਿਚ ਭੇਜ ਦਿੱਤਾ ਗਿਆ ਹੈ।

ਇਸ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਐਪੀਡਿਮੋਲੋਜ਼ਿਸਟ ਡਾ. ਸੁਮੀਤ ਸਿੰਘ ਵੱਲੋਂ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਰਾਜੋਆਣਾ ਦੀ ਕੁੱਝ ਦਿਨਾਂ ਤੋਂ ਤਬੀਅਤ ਖ਼ਰਾਬ ਚੱਲ ਰਹੀ ਸੀ ਜਿਸ ਕਰਕੇ ਉਸ ਦੇ ਟੈਸਟ ਕੀਤੇ ਗਏ। ਰਿਪੋਰਟਾਂ ਅਨੁਸਾਰ ਉਸ ਨੂੰ ਖਾਂਸੀ, ਜੁਕਾਮ ਤੇ ਬੁਖ਼ਾਰ ਸਬੰਧੀ ਸ਼ਿਕਾਇਤ ਸੀ। ਜੇਲ੍ਹ ਦੇ ਮੈਡੀਕਲ ਅਫ਼ਸਰ ਵਲੋਂ ਕੋਰੋਨਾ ਦੀ ਬਿਮਾਰੀ ਸਬੰਧੀ ਟੈਸਟ ਕਰਵਾਇਆ ਗਿਆ ਸੀ ਜਿਸ ਵਿਚ ਉਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।

ਦੇਰ ਸ਼ਾਮ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਕੈਦੀ ਬਲਵੰਤ ਸਿੰਘ ਰਾਜੋਆਣਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਜਿਸ ਤੋਂ ਬਾਅਦ ਉਸ ਨੂੰ ਆਈਸੋਲੇਸ਼ਨ ਵਾਰਡ ਵਿਚ ਸ਼ਿਫ਼ਟ ਕਰਕੇ ਇਲਾਜ਼ ਸ਼ੁਰੂ ਕਰ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੀਆਂ ਨਗਰ ਨਿਗਮਾਂ ਵਿੱਚ ਵੱਡਾ ਫੇਰਬਦਲ: 141 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਇੱਥੋਂ ਉਧਰ ਜਾਣ ਦੇ ਹੁਕਮ ਜਾਰੀ

ਮਾਮਲਾ ਮੂਸੇਵਾਲਾ ਦੇ ‘SYL’ ਤੇ ਕੰਵਰ ਗਰੇਵਾਲ ਦੇ ‘ਰਿਹਾਈ’ ਗੀਤ ‘ਤੇ ਰੋਕ ਦਾ: ਰਾਜਪਾਲ ਨੂੰ ਮਿਲੇਗਾ ਅਕਾਲੀ ਦਲ