ਚੰਡੀਗੜ੍ਹ, 23 ਅਪ੍ਰੈਲ 2022 – ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਕਲਿਆਣ ਡਾਇਰੈਕਟੋਰੇਟ ਨੇ ਸਰਕਾਰੀ ਆਯੋਜਨਾ ‘ਚ ਗੁਲਦਸਤੇ ਅਤੇ ਪਲਾਸਟਿਕ ਦੀਆਂ ਬੋਤਲਾਂ ‘ਚ ਪੈਕ ਪਾਣੀ ਦਾ ਇਸਤੇਮਾਲ ਬੰਦ ਕਰਨ ਦੇ ਸੰਬੰਧ ‘ਚ ਇਕ ਆਦੇਸ਼ ਜਾਰੀ ਕੀਤਾ ਹੈ। ਸੂਬੇ ‘ਚ ਹੁਣ ਕਿਸੇ ਵੀ ਪ੍ਰੋਗਰਾਮ ‘ਚ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨਹੀਂ ਹੋਵੇਗੀ। ਪੰਜਾਬ ਦੇ ਸਾਰੇ ਸਿਵਲ ਸਰਜਨ ਨੂੰ ਲਿਖੇ ਪੱਤਰ ‘ਚ ਸਿਹਤ ਅਤੇ ਪਰਿਵਾਰ ਕਲਿਆਣ ਨਿਰਦੇਸ਼ ਨੇ ਕਿਹਾ ਕਿ ਸਿਹਤ ਮੰਤਰੀ ਨੇ ਅਪੀਲ ਕੀਤੀ ਹੈ ਕਿ ਸਿਹਤ ਵਿਭਾਗ ਦੇ ਅਧਿਕਾਰਕ ਸਮਾਰੋਹ/ ਪ੍ਰੋਗਰਾਮਾਂ ‘ਚ ਪਲਾਸਟਿਕ ਦੀਆਂ ਬੋਤਲਾਂ ‘ਚ ਪੈਕ ਪਾਣੀ ਦੇ ਇਸਤੇਮਾਲ ਨੂੰ ਰੋਕਣ ਦੀ ਅਪੀਲ ਕੀਤੀ ਹੈ।