ਚੰਡੀਗੜ੍ਹ 12 ਅਕਤੂਬਰ 2022 – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀ ਪੁਲਸ ਅਫਸਰਾਂ ਨੂੰ ਸਜ਼ਾ ਦਿਵਾਉਣ ਦਾ ਮਾਮਲਾ ਜਿਉਂ ਦਾ ਤਿਉਂ ਹੈ। ਇਹੀ ਕਾਰਨ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ‘ਚ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਬਹਿਬਲ ਕਲਾਂ (ਫ਼ਰੀਦਕੋਟ) ਵਿਖੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ ।
ਜਿਸ ਦੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਆਪਣੀਆਂ ਸਹਿਯੋਗੀ ਜਥੇਬੰਦੀਆਂ ਸਮੇਤ ਪੁਰਜ਼ੋਰ ਹਮਾਇਤ ਕਰਦੀਆਂ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਾ ਖੁਸ਼ਹਾਲ ਸਿੰਘ ਨੇ ਦਸਿਆ ਕਿ ਸਿੱਖ ਬੁੱਧੀਜੀਵੀ ਅਤੇ ਪੰਥਕ ਆਗੂਆਂ ਵੱਲੋਂ ਇਸ ਗੱਲ ਤੇ ਵਿਚਾਰ ਕੀਤੀ ਗਈ ਕਿ ਸਾਲ ਦੋ ਹਜਾਰ ਪੰਦਰਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਵਿਚ ਪੁਲੀਸ ਵਲੋਂ ਅੰਨ੍ਹੇ ਵਾਹ ਚਲਾਈ ਗੋਲੀ ਨਾਲ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਸਰਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਬਜਾਇ ਸਮੇਂ ਦੀਆਂ ਸਰਕਾਰਾਂ ਨੇ ਉਕਤ ਮਾਮਲੇ ਨੂੰ ਠੰਡੇ ਬਸਤੇ ਵਿਚ ਪਾਉਣ ਦਿ ਕੋਸ਼ਿਸ਼ ਕੀਤੀ ਹੈ ਜੋ ਅਤਿ ਨਿੰਦਣਯੋਗ ਹੈ।
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਅਤੇ ਸਹਿਯੋਗੀ ਜੱਥੇਬੱੰਦੀਆਂ ਦੇ ਆਗੂਆਂ ਵਲੋਂ ਸਾਂਝੇ ਤੌਰ ‘ਤੇ ਪ੍ਰੈੱਸ ਦੇ ਨਾਂਅ ਬਿਅਾਨ ਜਾਰੀ ਕਰਦਿਆਂ ਡਾ. ਖੁਸ਼ਹਾਲ ਸਿੰਘ ਨੇ ਕਿਹਾ ਕਿ 14 ਅਕਤੂਬਰ 2022 ਨੂੰ ਬਹਿਬਲ ਕਲਾਂ ਵਿਖੇ ਜੋ ਸ਼ਹੀਦੀ ਸਮਾਗਮ ਰੱਖਿਆ ਗਿਆ ਹੈ ਉਸ ਵਿਚ ਸਿੱਖ ਸੰਗਤ ਨੂੰ ਵੱਧ ਚਡ਼੍ਹ ਕੇ ਸ਼ਮੂਲੀਅਤ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਲ ਦੋ ਹਜਾਰ ਪੰਦਰਾਂ ਵਿਚ ਅਕਾਲੀ ਸਰਕਾਰ ਦੇ ਸਮੇਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦਾ ਇਨਸਾਫ਼ ਮਾਂਗ ਰਹੀ ਸੰਗਤ ਦੇ ਉੱਪਰ ਪੁਲਸ ਵੱਲੋਂ ਅੰਨ੍ਹਾ ਤਸ਼ੱਦਦ ਘਰਾਂ ਦੇ ਨਾਲ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ ਸੀ ਜਿਸ ਵਿਚ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਸ਼ਹੀਦ ਹੋ ਗਏ ਸਨ ਅਤੇ ਉਸ ਤੋਂ ਬਾਅਦ ਕਾਂਗਰਸ ਸਰਕਾਰ ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਕੋਈ ਇਨਸਾਫ ਨਹੀਂ ਦਿੱਤਾ ਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣਾਂ ‘ਚ ਵੱਡੇ ਵੱਡੇ ਦਾਅਵੇ ਕਰਨ ਦੇ ਬਾਵਜੂਦ ਕੋਈ ਇਨਸਾਫ ਦੀ ਗੱਲ ਨਹੀਂ ਕੀਤੀ ਜਾ ਰਹੀ।
ਇਸ ਸਾਂਝੇ ਬਿਆਨ ਵਿੱਚ ਪ੍ਰੋਫੈਸਰ ਸ਼ਾਮ ਸਿੰਘ, ਜਸਪਾਲ ਸਿੰਘ ਸਿੱਧੂ ਪੱਤਰਕਾਰ, ਗੁਰਪ੍ਰੀਤ ਸਿੰਘ ਪ੍ਰਤੀਨਿਧ ਗਲੋਬਲ ਸਿੱਖ ਕੌਂਸਲ, ਡਾ. ਸਵਰਾਜ ਸਿੰਘ ਯੂ.ਐਸ.ਏ, ਰਾਜਵਿੰਦਰ ਸਿੰਘ ਰਾਹੀਂ, ਸੁਰਿੰਦਰ ਸਿੰਘ ਕਿਸ਼ਨਪੁਰਾ ਅਤੇ ਡਾ. ਪਿਆਰੇ ਲਾਲ ਗਰਗ।