- ਚੰਡੀਗੜ੍ਹ ਅਦਾਲਤ ‘ਚ ਪੀ ਪੇਸ਼ੀ
ਚੰਡੀਗੜ੍ਹ, 17 ਫਰਵਰੀ 2024 – SIT ਨੇ ਪੰਜਾਬ ਦੇ ਚਰਚਿਤ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਲੋੜੀਂਦੇ ਮੁਲਜ਼ਮ ਪ੍ਰਦੀਪ ਕਲੇਰ ਨੂੰ ਚੰਡੀਗੜ੍ਹ ਦੀ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ SIT ਨੇ ਪੁੱਛਗਿੱਛ ਲਈ 10 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ। ਜਿਸ ’ਤੇ ਅਦਾਲਤ ਨੇ ਮੁਲਜ਼ਮਾਂ ਦਾ 4 ਦਿਨ ਦਾ ਪੁਲੀਸ ਰਿਮਾਂਡ ਮਨਜ਼ੂਰ ਕਰ ਲਿਆ।
ਪ੍ਰਦੀਪ ਕਲੇਰ ਨੂੰ ਹਾਲ ਹੀ ਵਿੱਚ ਐਸਆਈਟੀ ਨੇ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਕਲੇਰ ਨੂੰ ਉਥੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ ਐਸ ਆਈ ਟੀ ਵੱਲੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਪਹਿਲਾਂ ਐਸ ਆਈ ਟੀ ਨੇ ਤਿੰਨ ਵਾਰ ਪ੍ਰਦੀਪ ਕਲੇਰ ਦਾ ਦੋ-ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ।
ਦੱਸ ਦੇਈਏ ਕਿ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਮੁਲਜ਼ਮ ਹੈ। ਪ੍ਰਦੀਪ ਕਲੇਰ ਨੂੰ ਫਰੀਦਕੋਟ ਦੀ ਅਦਾਲਤ ਨੇ ਤਿੰਨੋਂ ਕੇਸਾਂ ਵਿੱਚ ਭਗੌੜਾ ਕਰਾਰ ਦਿੱਤਾ ਸੀ। ਉਨ੍ਹਾਂ ਕੇਸਾਂ ਵਿੱਚ ਫਰੀਦਕੋਟ ਦੀ ਅਦਾਲਤ ਨੇ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਦਿੱਤਾ ਸੀ।
ਉਕਤ ਪੁਲਿਸ ਰਿਮਾਂਡ ਦੀ ਮਿਆਦ ਖਤਮ ਹੋਣ ਉਪਰੰਤ ਦੋਸ਼ੀ ਪ੍ਰਦੀਪ ਕਲੇਰ ਨੂੰ ਸਥਾਨਕ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਮੈਡਮ ਚੰਦਨ ਦੀ ਅਦਾਲਤ ‘ਚ ਪੇਸ਼ ਕਰਕੇ ਉਸਦਾ ਟਰਾਂਜ਼ਿਟ ਰਿਮਾਂਡ ਲਿਆ ਗਿਆ ਅਤੇ ਚੰਡੀਗੜ੍ਹ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਜਿੱਥੇ ਐਸਆਈਟੀ ਨੇ ਬੇਅਦਬੀ ਮਾਮਲੇ ਵਿੱਚ 2 ਜੂਨ 2015 ਨੂੰ ਦਰਜ ਐਫਆਈਆਰ ਨੰਬਰ 63 ਵਿੱਚ ਪੁੱਛਗਿੱਛ ਲਈ ਦਸ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਹੈ। ਪਰ ਅਦਾਲਤ ਨੇ ਉਸ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਦੱਸ ਦੇਈਏ ਕਿ ਡੇਰਾ ਪ੍ਰੇਮੀਆਂ ਦੀ ਪਟੀਸ਼ਨ ‘ਤੇ ਬੇਅਦਬੀ ਮਾਮਲੇ ਦੇ ਤਿੰਨੋਂ ਕੇਸ ਚੰਡੀਗੜ੍ਹ ਦੀ ਅਦਾਲਤ ‘ਚ ਟਰਾਂਸਫਰ ਕਰ ਦਿੱਤੇ ਗਏ ਸਨ। ਜਿਸ ਕਾਰਨ ਇਨ੍ਹਾਂ ਮਾਮਲਿਆਂ ਦੀ ਚੰਡੀਗੜ੍ਹ ਅਦਾਲਤ ਵਿੱਚ ਸੁਣਵਾਈ ਹੋ ਰਹੀ ਹੈ।