ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦੀਆਂ ਨਾਲ ਕੀਤੀ ਮੀਟਿੰਗ

— ਬੈਠਕ ਦੌਰਾਨ ਮੁਲਾਜਮਾਂ ਦੀਆਂ ਮੰਗਾਂ ਤੇ ਵਿਸਤਾਰ ਨਾਲ ਹੋਈ ਚਰਚਾ

ਐਸ.ਏ.ਐਸ. ਨਗਰ ( ਮੋਹਾਲੀ / ਚੰਡੀਗੜ੍ਹ ) 14 ਮਾਰਚ, 2024 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ ਯੂਨੀਅਨ ਦੇ ਨੁਮਾਇੰਦਿਆਂ ਨਾਲ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਇਸ ਮੌਕੇ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਚੇਅਰਮੈਨ, ਪੰਜਾਬ ਮੰਡੀ ਬੋਰਡ ਨੂੰ ਵਿਸਤਾਰ ਨਾਲ ਜਾਣੂ ਕਰਵਾਇਆ ਗਿਆ। ਉਨ੍ਹਾਂ ਸ. ਬਰਸਟ ਨਾਲ ਪੁਰਾਣੇ ਸਮੇਂ ਵਿੱਚ ਮੁਲਾਜਮਾਂ ਦੇ ਹੱਕਾਂ ਲਈ ਕੀਤੇ ਗਏ ਸੰਘਰਸ਼ਾ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਤੋਂ ਹੀ ਮੁਲਾਜਮਾਂ ਦੇ ਹੱਕ ਵਿੱਚ ਖੜੇ ਰਹੇ ਹਨ। ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ ਵੱਲੋਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਵਾਇਆ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾ ਦੀ ਭਲਾਈ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਮੁਲਾਜਮਾਂ ਦੇ ਹਿੱਤ ਨੂੰ ਹਮੇਸ਼ਾ ਉੱਪਰ ਰੱਖਦੇ ਹਨ ਅਤੇ ਭਵਿੱਖ ਵਿੱਚ ਵੀ ਮੁਲਾਜਮਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹ ਮੁਲਾਜਮਾਂ ਦੀ ਭਲਾਈ ਲਈ ਕਾਰਜਸ਼ੀਲ ਰਹਿਣਗੇ। ਇਸ ਮੌਕੇ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ, ਸਕੱਤਰ ਪੰਜਾਬ ਮੰਡੀ ਬੋਰਡ, ਸ. ਗੁਰਦੀਪ ਸਿੰਘ ਇੰਜੀਨੀਅਰ ਇਨ ਚੀਫ਼, ਸ. ਗੁਰਿੰਦਰ ਸਿੰਘ ਚੀਮਾ, ਚੀਫ ਇੰਜੀਨੀਅਰ, ਰਣਜੀਤ ਸਿੰਘ ਰਾਣੁਆ, ਰਮਨ ਕੁਮਾਰ ਸ਼ਰਮਾ, ਕੁਲਦੀਪ ਸਿੰਘ, ਬਲਕਾਰ ਸਿੰਘ ਸਹੋਤਾ, ਗੁਰਿੰਦਰ ਸਿੰਘ ਗੁਰੀ, ਵਿਜੇ ਕੁਮਾਰ ਰਿੰਕੂ ਸਮੇਤ ਯੂਨੀਅਨ ਦੇ ਹੋਰ ਵੀ ਨੂਮਾਇੰਦੇ ਮੌਜੂਦ ਰਹੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੋਕ ਸਭਾ ਚੋਣਾਂ-2024 ਦੌਰਾਨ ਪੇਡ ਨਿਊਜ਼ ‘ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ: ਸੀ.ਈ.ਓ.

ਕਮਜ਼ੋਰ ਵਰਗਾਂ ਲਈ ਮਕਾਨ ਉਸਾਰੀ ਦੀਆਂ ਗ੍ਰਾਂਟਾਂ ਗਬਨ ਕਰਨ ਦੇ ਮਾਮਲੇ ‘ਚ ਇੱਕ ਹੋਰ ਮੁਲਜ਼ਮ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ