ਬਠਿੰਡਾ, 12 ਅਪ੍ਰੈਲ 2023: ਪੰਜਾਬ ਦੇ ਬਠਿੰਡਾ ‘ਚ ਸਥਿਤ ਫੌਜੀ ਖੇਤਰ ‘ਚ ਗੋਲੀਬਾਰੀ ਦੀ ਖਬਰ ਆ ਰਹੀ ਹੈ। ਜਿਸ ਤੋਂ ਬਾਅਦ ਛਾਉਣੀ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ। ਘਟਨਾ ਤੋਂ ਬਾਅਦ ਕਿਸੇ ਨੂੰ ਵੀ ਛਾਉਣੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਪੁਲਸ ਸੂਤਰਾਂ ਦਾ ਕਹਿਣਾ ਹੈ ਕਿ ਛਾਉਣੀ ‘ਚ ਗੋਲੀਬਾਰੀ ਹੋਈ ਹੈ, ਜਿਸ ‘ਚ 4 ਜਵਾਨਾਂ ਦੀ ਮੌਤ ਹੋ ਗਈ ਹੈ।
ਫੌਜ ਦੀ ਦੱਖਣੀ ਪੱਛਮੀ ਕਮਾਂਡ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅੱਜ ਤੜਕੇ 4.35 ਵਜੇ ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਗੋਲੀਬਾਰੀ ਦੀ ਘਟਨਾ ਵਿਚ ਚਾਰ ਲੋਕ ਜ਼ਖਮੀ ਹੋ ਗਏ। ਸਟੇਸ਼ਨ ਕਵਿੱਕ ਰਿਐਕਸ਼ਨ ਟੀਮਾਂ ਨੂੰ ਸਰਗਰਮ ਕੀਤਾ ਗਿਆ ਹੈ ਅਤੇ ਖੇਤਰ ਨੂੰ ਘੇਰ ਲਿਆ ਗਿਆ ਹੈ ਅਤੇ ਸੀਲ ਕਰ ਦਿੱਤਾ ਗਿਆ ਹੈ। ਸਰਚ ਆਪਰੇਸ਼ਨ ਜਾਰੀ ਹੈ।

