ਲੁਧਿਆਣਾ, 28 ਮਾਰਚ 2024 – ਬੀਜੇਪੀ ਚ ਜੁਆਇਨ ਕਰਨ ਤੋਂ ਬਾਅਦ ਰਵਨੀਤ ਬਿੱਟੂ ਨੇ ਕਿਹਾ, “ਬੇਅੰਤ ਸਿੰਘ ਦਾ ਬਲਿਦਾਨ ਪੂਰੇ ਦੇਸ਼ ਵਾਸਤੇ ਸੀ ਨਾ ਕਿ ਇੱਕ ਪਾਰਟੀ ਵਾਸਤੇ”। ਮੇਰੇ ਦਾਦਾ ਜੀ ਦੀ ਵਿਰਾਸਤ, ਉਨ੍ਹਾਂ ਦੀ ਕੁਰਬਾਨੀ ਅੱਜ ਵੀ ਮੇਰੇ ਲਈ ਸਰਵਉੱਚ ਹੈ। ਉਸ ਦੀ ਹੱਤਿਆ ਇਸ ਲਈ ਕੀਤੀ ਗਈ ਕਿਉਂਕਿ ਉਸ ਨੇ ਅੱਤਵਾਦੀਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ, ਉਹ ਪੰਜਾਬ ਦੀ ਸ਼ਾਂਤੀ ਅਤੇ ਦੇਸ਼ ਦੀ ਏਕਤਾ ਲਈ ਖੜ੍ਹੇ ਸੀ। ਪਰ ਸਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਸਰਦਾਰ ਬੇਅੰਤ ਸਿੰਘ ਦੀ ਕੁਰਬਾਨੀ ਪੰਜਾਬ ਲਈ ਸੀ ਨਾ ਕਿ ਸਿਰਫ ਕਾਂਗਰਸ ਪਾਰਟੀ ਲਈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਅਤੇ ਉਨ੍ਹਾਂ ਦੇ ਸ਼ਾਂਤਮਈ ਭਵਿੱਖ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਹ ਕਾਂਗਰਸ ਪਾਰਟੀ ਤੋਂ ਪੰਜਾਬ ਦੇ ਮੁੱਖ ਮੰਤਰੀ ਸਨ ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਸ ਪਾਰਟੀ (ਕਾਂਗਰਸ) ਨੇ ਦੇਸ਼ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ, ਪਰ ਉਨ੍ਹਾਂ ਦੀ ਕੁਰਬਾਨੀ ਕਿਸੇ ਵਿਸ਼ੇਸ਼ ਸਿਆਸੀ ਪਾਰਟੀ ਲਈ ਨਹੀਂ ਸਗੋਂ ਸਮੁੱਚੇ ਪੰਜਾਬ ਲਈ ਸੀ।
ਰਵਨੀਤ ਸਿੰਘ ਬਿੱਟੂ ਤਿੰਨ ਵਾਰ ਕਾਂਗਰਸ ਵੱਲੀਂ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ। ਉਹ ਪਹਿਲੀ ਵਾਰ 2009 ਵਿੱਚ ਆਨੰਦਪੁਰ ਸਾਹਿਬ ਤੋਂ ਅਤੇ ਦੋ ਵਾਰ 2014 ਅਤੇ 2019 ਵਿੱਚ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਬਣੇ। ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ। ਮੰਗਲਵਾਰ ਨੂੰ ਬਿੱਟੂ ਨੇ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਐਂਟਰੀ ਕਰ ਲਈ। ਬਿੱਟੂ, ਕਦੇ ਰਾਹੁਲ ਗਾਂਧੀ ਦੇ ਨਜ਼ਦੀਕੀ ਸਹਿਯੋਗੀਆਂ ਵਿੱਚੋਂ ਇੱਕ ਮੰਨੇ ਜਾਂਦੇ ਸਨ। ਜਦੋਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਨੇ 2014 ਅਤੇ 2019 ਵਿੱਚ ਦੋ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ, ਇਸ ਦੌਰਾਨ ਹੀ ਬਿੱਟੂ 20 ਵਾਰ MP ਬਣੇ ਸਨ।