- ਸਾਬਕਾ SSP ਚਰਨਜੀਤ ਸ਼ਰਮਾ ਨੇ ਕੇਸ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਕੀਤੀ ਸੀ ਮੰਗ
ਚੰਡੀਗੜ੍ਹ, 31 ਮਈ 2024 – ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਹੁਣ ਪੰਜਾਬ ਤੋਂ ਬਾਹਰ ਹੋਵੇਗੀ।ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਕੇਸ ਨੂੰ ਚੰਡੀਗੜ੍ਹ ਅਦਾਲਤ ਵਿਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕੇਸ ਫਰੀਦਕੋਟ ਦੀ ਅਦਾਲਤ ਵਿਚ ਚੱਲ ਰਿਹਾ ਸੀ।
ਬਹਿਬਲਕਲਾਂ ਗੋਲੀਕਾਂਡ ਵਿਚ ਨਾਮਜਦ ਸਾਬਕਾ SSP ਚਰਨਜੀਤ ਸ਼ਰਮਾ ਨੇ ਕੇਸ ਦੀ ਸੁਣਵਾਈ ਫਰੀਦਕੋਟ ਤੋਂ ਬਾਹਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਫਰੀਦਕੋਟ ਅਦਾਲਤ ਵਿਚ ਲਗਾਈ ਸੀ ਅਰਜ਼ੀ, ਜਿਸ ਤੇ ਫਰੀਦਕੋਟ ਅਦਾਲਤ ਨੇ ਕੇਸ ਨੂੰ ਚੰਡੀਗੜ੍ਹ ਅਦਾਲਤ ਵਿਚ ਬਦਲੇ ਜਾਣ ਦੀ ਦਿੱਤੀ ਮਨਜ਼ੂਰੀ, ਬਹਿਬਲ ਕਲਾਂ ਗੋਲੀਕਾਂਡ ‘ਚ ਪੂਰਾ ਫੈਸਲਾ ਆਉਣਾ ਹਾਲੇ ਬਾਕੀ ਹੈ।