ਸਿੱਧੂ ਮੂਸੇਵਾਲਾ ਕਤਲ ਕੇਸ: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅੱਜ ਮਾਨਸਾ ਅਦਾਲਤ ‘ਚ ਪਵੇਗੀ ਪੇਸ਼ੀ

ਮਾਨਸਾ, 30 ਜੂਨ 2022 – ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਿੱਥੇ ਪੰਜਾਬ ਪੁਲਿਸ ਉਸ ਦਾ ਰਿਮਾਂਡ ਲੈ ਕੇ ਪੁੱਛਗਿੱਛ ਕਰੇਗੀ। ਭਗਵਾਨਪੁਰੀਆ ਦੇ ਮੂਸੇਵਾਲਾ ਕਤਲ ਕਾਂਡ ਵਿੱਚ ਵੀ ਸ਼ਾਮਲ ਹੋਣ ਦਾ ਸ਼ੱਕ ਹੈ। ਹਾਲਾਂਕਿ ਜੱਗੂ ਦੀ ਮੂਸੇਵਾਲਾ ਨਾਲ ਕੋਈ ਦੁਸ਼ਮਣੀ ਨਹੀਂ ਹੈ। ਪਰ ਲਾਰੈਂਸ ਨੇ ਪਹਿਲਾਂ ਉਸਦੀ ਮਦਦ ਕੀਤੀ ਸੀ। ਬਦਲੇ ‘ਚ ਜੱਗੂ ‘ਤੇ ਲਾਰੈਂਸ ਨੂੰ ਸ਼ਾਰਪ ਸ਼ੂਟਰ ਅਤੇ ਹਥਿਆਰ ਮੁਹੱਈਆ ਕਰਵਾਉਣ ਦਾ ਸ਼ੱਕ ਹੈ। ਇਸ ਦੇ ਲਈ ਪੰਜਾਬ ਪੁਲਿਸ ਕੱਲ੍ਹ ਦਿੱਲੀ ਪਟਿਆਲਾ ਹਾਊਸ ਕੋਰਟ ਗਈ ਸੀ। ਉਥੋਂ ਜੱਗੂ ਨੂੰ ਗ੍ਰਿਫਤਾਰ ਕਰਕੇ ਟਰਾਂਜ਼ਿਟ ਰਿਮਾਂਡ ਲੈ ਕੇ ਪੁਲਸ ਦੇਰ ਰਾਤ ਮਾਨਸਾ ਪਹੁੰਚੀ।

ਜੱਗੂ ਭਗਵਾਨਪੁਰੀਆ ਵੀ ਗੈਂਗਸਟਰ ਲਾਰੈਂਸ ਸਿੰਡੀਕੇਟ ਦਾ ਮੈਂਬਰ ਹੈ। ਗੈਂਗਸਟਰ ਲਾਰੈਂਸ ਦੇ ਗੈਂਗ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਪਹਿਲਾਂ ਹੀ ਲਾਰੈਂਸ ਨੂੰ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਦੱਸ ਚੁੱਕੀ ਹੈ। ਕਾਲਜ ਦੇ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਲਾਰੈਂਸ ਨੇ ਮੂਸੇਵਾਲਾ ਨੂੰ ਮਾਰ ਦਿੱਤਾ। ਲਾਰੈਂਸ ਪਹਿਲਾਂ ਹੀ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ। ਸੀਆਈਏ ਸਟਾਫ਼ ਖਰੜ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਜੱਗੂ ਭਗਵਾਨਪੁਰੀਆ ਨੂੰ ਕੁਝ ਸਮਾਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਰਿਮਾਂਡ ‘ਤੇ ਲਿਆ ਸੀ। ਉਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਤਿਹਾੜ ਜੇਲ੍ਹ ਵਿੱਚ ਲਾਰੈਂਸ ਨਾਲ ਬੈਰਕ ਵਿੱਚ ਬੰਦ ਸੀ। ਫਿਰ ਉਹ ਕੈਨੇਡਾ ਬੈਠੇ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨਾਲ ਗੱਲਾਂ ਕਰਦਾ ਸੀ। ਹਾਲਾਂਕਿ ਇਸ ਤੋਂ ਬਾਅਦ ਉਸ ਦੀ ਬੈਰਕ ਬਦਲ ਦਿੱਤੀ ਗਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੇਵਾਦਾਰਾਂ ਨੇ ਮੰਜੀ ਸਾਹਿਬ ਹਾਲ ਦੇ ਪੱਖੇ ਤੇ ਏਸੀ ਬੰਦ ਕੀਤੇ, ਸ੍ਰੀ ਹਰਿਮੰਦਰ ਸਾਹਿਬ ‘ਚ ਸੰਗਤ ਨੇ ਕੀਤਾ ਹੰਗਾਮਾ

ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ: ਲਾਰੈਂਸ ਤੇ ਗੋਲਡੀ ਬਰਾੜ ਤੋਂ ਜਾਨ ਨੂੰ ਦੱਸਿਆ ਸੀ ਖਤਰਾ