ਚੰਡੀਗੜ੍ਹ, 7 ਜੁਲਾਈ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਪੂਰੀਆਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਦੂਸਰੀ ਪਤਨੀ ਬਣ ਗਏ ਹਨ। ਵਿਆਹ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਮਾਨ ਦੇ ਪਿਤਾ ਦੀਆਂ ਰਸਮਾਂ ਨਿਭਾਈਆਂ ਗਈਆਂ, ਜਦਕਿ ਮੁੱਖ ਮੰਤਰੀ ਮਾਨ ਦਾ ਭਾਣਜਾ ਉਨ੍ਹਾਂ ਦਾ ਸਰਬਾਲਾ ਬਣਿਆ।
ਮਾਨ ਅਤੇ ਗੁਰਪ੍ਰੀਤ ਦੇ ਪਰਿਵਾਰ ਤੋਂ ਇਲਾਵਾ ਕੇਜਰੀਵਾਲ ਦੇ ਪਰਿਵਾਰ ਨੇ ਵੀ ਵਿਆਹ ਵਿੱਚ ਸ਼ਿਰਕਤ ਕੀਤੀ।
32 ਸਾਲਾ ਗੁਰਪ੍ਰੀਤ ਭਗਵੰਤ (ਉਮਰ 48) ਤੋਂ 16 ਸਾਲ ਛੋਟੀ ਹੈ। ਦੋਵਾਂ ਦੀ ਮੁਲਾਕਾਤ ਕਰੀਬ ਚਾਰ ਸਾਲ ਪਹਿਲਾਂ ਹੋਈ ਸੀ। ਭਗਵੰਤ ਦਾ ਇਹ ਦੂਜਾ ਵਿਆਹ ਹੈ। ਉਨ੍ਹਾਂ ਨੇ 2015 ‘ਚ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਲਿਆ ਸੀ। ਮਾਨ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਦਿਲਸ਼ਾਨ (17) ਅਤੇ ਸੀਰਤ (21) ਹਨ ਅਤੇ ਉਹ ਆਪਣੀ ਮਾਂ ਨਾਲ ਅਮਰੀਕਾ ਵਿੱਚ ਰਹਿੰਦੇ ਹਨ।