ਚੰਡੀਗੜ੍ਹ, 22 ਮਾਰਚ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਸਵੇਰੇ 11:00 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਦਸ ਦੇਈਏ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਮੁਲਾਕਾਤ ਹੈ।
ਇਸ ਤੋਂ ਪਹਿਲਾਂ ਅੱਜ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਵਾਸਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਸਮਾਂ ਮੰਗਿਆ ਸੀ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਸੀ ਕਿ ‘ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਅਤੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।’