ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਟੀਮ ਤਿਆਰ; ਮੰਤਰੀ ਮੰਡਲ ਦੇ 10 ਮੰਤਰੀ ਅੱਜ ਚੁੱਕਣਗੇ ਸਹੁੰ

ਚੰਡੀਗੜ੍ਹ, 19 ਮਾਰਚ, 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੇ ਮੰਤਰੀਆਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਹੈ। ਭਗਵੰਤ ਮਾਨ ਵੱਲੋਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦਾ ਨਵਾਂ ਮੰਤਰੀ ਮੰਡਲ ਅੱਜ ਸਹੁੰ ਚੁੱਕੇਗਾ। ਉਨ੍ਹਾਂ ਪੰਜਾਬ ਦੀ ਸਰਕਾਰ ਵਿੱਚ ਹੋਣ ਵਾਲੇ ਸਾਰੇ ਮੰਤਰੀਆਂ ਨੂੰ ਮੁਬਾਰਕਾਂ ਵੀ ਦਿੱਤੀਆਂ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਸਾਨੂੰ ਦਿਨ-ਰਾਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨੀ ਹੈ, ਪੰਜਾਬ ਨੂੰ ਇੱਕ ਇਮਾਨਦਾਰ ਸਰਕਾਰ ਦੇਣੀ ਹੈ। ਅਸੀਂ ਇੱਕ ਰੰਗਲਾ ਪੰਜਾਬ ਬਣਾਉਣਾ ਹੈ।

ਮਾਨ ਵੱਲੋਂ ਜਾਰੀ ਪਹਿਲੀ ਲਿਸਟ ‘ਚ 10 ਮੰਤਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਮੰਤਰੀ ਮੰਡਲ ਵਿੱਚ ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਮਲੋਟ ਤੋਂ ਡਾ. ਬਲਜੀਤ ਕੌਰ, ਜੰਡਾਲਾ ਤੋਂ ਹਰਭਜਨ ਸਿੰਘ ਈਟੀਓ, ਮਾਨਸਾ ਤੋਂ ਡਾ. ਵਿਜੈ ਸਿੰਗਲਾ, ਭੋਆ ਤੋਂ ਲਾਲ ਚੰਦ ਕਟਾਰੁਚੱਕ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਬ੍ਰਮ ਸ਼ੰਕਰ ਜਿੰਪਾ ਅਤੇ ਆਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ। ਮਹਿਕਮਿਆਂ ਦੀ ਵੰਡ ਅਜੇ ਕੀਤੀ ਜਾਣੀ ਹੈ। ਭਲ੍ਹਕੇ 19 ਮਾਰਚ ਨੂੰ ਪੰਜਾਬ ਦਾ ਨਵਾਂ ਮੰਤਰੀ ਮੰਡਲ ਸਹੁੰ ਚੁੱਕੇਗਾ ਜਿਸ ਵਿੱਚ 10 ਮੰਤਰੀ ਸਹੁੰ ਚੁੱਕਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੁਲਤਾਰ ਸਿੰਘ ਸੰਧਵਾਂ ਹੋਣਗੇ ਵਿਧਾਨ ਸਭਾ ਸਪੀਕਰ, ਟਵੀਟ ਕਰਕੇ ਦਿੱਤੀ ਜਾਣਕਾਰੀ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲਕਾਂਡ ਸਬੰਧੀ ਪੁਲਸ ਦੇ ਹੱਥ ਲੱਗੇ ਅਹਿਮ ਸੁਰਾਗ਼, ਅੱਜ ਹੋਵੇਗਾ ਅੰਤਿਮ ਸਸਕਾਰ