ਚੰਡੀਗੜ੍ਹ, 6 ਜੂਨ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਆਰ ਕੇ ਸਿੰਘ ਨੂੰ ਚਿੱਠੀ ਲਿਖ ਕੇ 15 ਜੂਨ ਤੋਂ 15 ਅਕਤੂਬਰ ਤੱਕ 1000 ਮੈਗਾਵਾਟ ਵਾਧੂ ਬਿਜਲੀ ਦੀ ਮੰਗ ਕੀਤੀ ਹੈ।
ਉਹਨਾਂ ਲਿਖਿਆ ਹੈ ਕਿ ਪੰਜਾਬ ਵਿਚ 10 ਜੂਨ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ। ਇਸ ਵਾਰ ਬਿਜਲੀ ਦੀ ਮੰਗ 15500 ਮੈਗਾਵਾਟ ਤੱਕ ਜਾਣ ਦੀ ਸੰਭਾਵਨਾ ਹੈ। ਉਹਨਾਂ ਕਿਹਾ ਕਿ ਪੰਜਾਬ ਕੋਲ ਆਪਣੇ ਸਰੋਤਾਂ ਤੋਂ ਸਿਰਫ 6500 ਮੈਗਾਵਾਟ ਬਿਜਲੀ ਹੀ ਪੈਦਾ ਹੁੰਦੀ ਹੈ। ਇਸ ਲਈ ਇਸਨੂੰ ਵਾਧੂ ਬਿਜਲੀ ਦੀ ਲੋੜ ਹੈ। ਉਹਨਾਂ ਕਿਹਾ ਕਿ ਇਹ ਬਿਜਲੀ ਸੂਬੇ ਦੇ ਕਿਸਾਨਾਂ ਵੱਲੋਂ ਦੇਸ਼ ਵਾਸਤੇ ਪੈਦਾ ਕੀਤੇ ਜਾਂਦੇ ਝੋਨੇ ਲਈ ਬਿਜਲੀ ਸਪਲਾਈ ਵਾਸਤੇ ਬਹੁਤ ਜ਼ਰੂਰੀ ਹੈ। ਪੜ੍ਹੋ ਚਿੱਠੀ: