ਚੰਡੀਗੜ੍ਹ, 18 ਜਨਵਰੀ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਦੇ ਐਮ ਪੀ ਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਅਕਾਲੀ ਦਲ ਦੇ ਚੋਣ ਨਿਸ਼ਾਨ ’ਤੱਕੜੀ’ ਨੂੰ ਬਾਬੇ ਨਾਨਕ ਦੀ ਤਕੜੀ ਕਹਿਣ ਨੂੰ ਲੈ ਕੇ ਇਤਰਾਜ਼ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਤਿੱਖਾ ਹਮਲਾ ਕੀਤਾ ਹੈ।
ਉਹਨਾਂ ਐਕਸ (ਟਵਿੱਟਰ) ‘ਤੇ ਟਵੀਟ ਕਰਦਿਆਂ ਕਿਹਾ ਕਿ, ’’ਮਾਘੀ ਮੇਲਾ ਤੇ ਬੀਬਾ ਹਰਸਿਮਰਤ ਜੀ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਅਕਾਲੀ ਦਲ ਦੇ ਵਲੰਟੀਅਰ ਸ੍ਰੀ ਹਰਜਿੰਦਰ ਧਾਮੀ ਜੀ (SGPC) ਕੁੱਝ ਬੋਲਣਗੇ ਜਾਂ ਫਿਰ ਹਾਂ ਹੀ ਸਮਝੀਏ…ਅੱਜ ਮੀਡੀਆ ਸਾਹਮਣੇ ਹਮੇਸ਼ਾ ਵਾਂਗ ਅਕਾਲੀ ਦਲ ਦਾ ਬਚਾਅ ਕਰੋ ਅਤੇ ਭਗਵੰਤ ਮਾਨ ਨੂੰ ਕਹੋ ਕਿ ਧਾਰਮਿਕ ਮਾਮਲਿਆਂ ਚ ਦਖਲ ਨਾ ਦੇਵੇ..’’