ਚੰਡੀਗੜ੍ਹ, 11 ਮਾਰਚ 2022 – ‘ਆਪ’ ਦੇ ਉਮੀਦਵਾਰ ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਵੱਜੋਂ ਸਹੁੰ ਚੁੱਕਣਗੇ। ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੱਦਾ ਦਿੱਤਾ ਹੈ। ਦੱਸ ਦੇਈਏ ਕਿ ਭਗਵੰਤ ਮਾਨ 13 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਅੰਮ੍ਰਿਤਸਰ ’ਚ ਰੋਡ ਸ਼ੋਅ ਕਰਨਗੇ।
ਅੱਜ ‘ਆਪ’ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਆਗੂ-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਿੱਤ ਤੋਂ ਬਾਅਦ ਕੇਜਰੀਵਾਲ ਨੂੰ ਮਿਲਣ ਪਹੁੰਚੇ ਭਗਵੰਤ ਮਾਨ ਨੇ ਪੈਰੀਂ ਹੱਥ ਲਾ ਕੇ ਆਸ਼ੀਰਵਾਦ ਲਿਆ।
ਤੁਹਾਨੂੰ ਦਾਸ ਦਈਏ ਕਿ ਪੰਜਾਬ ਵਿੱਚ ਰਿਕਾਰਡ ਤੋੜ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਸਰਕਾਰ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਲਕੇ ਭਗਵੰਤ ਮਾਨ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ 1-2 ਦਿਨਾਂ ‘ਚ ਸਾਰਾ ਕੰਮ ਹੋ ਜਾਵੇਗਾ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਚੋਣਾਂ ਵਿੱਚ 92 ਸੀਟਾਂ ਜਿੱਤੀਆਂ ਹਨ। ਸਿਰਫ਼ 18 ਕਾਂਗਰਸ, 4 ਅਕਾਲੀ ਦਲ, 2 ਭਾਜਪਾ ਅਤੇ ਇੱਕ ਆਜ਼ਾਦ ਉਮੀਦਵਾਰ ਜਿੱਤਿਆ ਹੈ।