ਚੰਡੀਗੜ੍ਹ, 11 ਮਾਰਚ 2022 – ਪੰਜਾਬ ਵਿੱਚ ਰਿਕਾਰਡ ਤੋੜ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਸਰਕਾਰ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਵੱਲੋਂ ਕੱਲ੍ਹ 12 ਮਾਰਚ ਨੂੰ ਰਾਜਪਾਲ ਬਨ੍ਹਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਜਾਵੇਗੀ ਜਿਸ ਦੌਰਾਨ ਉਹ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ 1-2 ਦਿਨਾਂ ‘ਚ ਸਾਰਾ ਕੰਮ ਹੋ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਜਲਦੀ ਹੀ ਮੀਟਿੰਗ ਹੋਵੇਗੀ। ਉਨ੍ਹਾਂ ਵਿਰੋਧੀਆਂ ਨੂੰ ਵੀ ਆੜੇ ਹੱਥੀਂ ਲਿਆ ਕਿ ਉਨ੍ਹਾਂ ਦੇ ਵਿਧਾਇਕ ਆਮ ਆਦਮੀ ਅਤੇ ਇਮਾਨਦਾਰ ਹਨ, ਜਿਨ੍ਹਾਂ ਨੂੰ ਕਿਤੇ ਬਾਹਰ ਕੱਢਣ ਦੀ ਲੋੜ ਨਹੀਂ ਹੈ।
ਪੰਜਾਬ ‘ਚ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਸੰਗਰੂਰ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਇਸ ਤੋਂ ਬਾਅਦ ਭਲਕੇ ਉਹ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ 1-2 ਦਿਨਾਂ ‘ਚ ਸਾਰਾ ਕੰਮ ਹੋ ਜਾਵੇਗਾ।
ਪੰਜਾਬ ਦੇ ਅਗਲੇ ਸੀਐਮ ਬਣਨ ਜਾ ਰਹੇ ਭਗਵੰਤ ਮਾਨ ਨੇ ਕਿਹਾ ਕਿ ਮੈਂ ਦਿੱਲੀ ਪਾਰਟੀ ਬਣਾਉਣ ਵਾਲੇ ਕੌਮੀ ਕਨਵੀਨਰ ਨੂੰ ਵਧਾਈ ਦੇਣ ਜਾ ਰਿਹਾ ਹਾਂ। ਮਾਨ ਨੇ ਦੱਸਿਆ ਕਿ ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਚੋਣਾਂ ਵਿੱਚ ਹੰਕਾਰੀ ਲੋਕਾਂ ਦੀ ਹਾਰ ਹੋਈ ਹੈ। ਲੋਕਾਂ ਨੇ ਆਮ ਆਦਮੀ ਨੂੰ ਜਿਤਾਇਆ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਵਿਸੇਸ਼ ਚੋਣਾਂ ਵਿੱਚ 92 ਸੀਟਾਂ ਜਿੱਤੀਆਂ ਹਨ। ਸਿਰਫ਼ 18 ਕਾਂਗਰਸ, 4 ਅਕਾਲੀ ਦਲ, 2 ਭਾਜਪਾ ਅਤੇ ਇੱਕ ਆਜ਼ਾਦ ਉਮੀਦਵਾਰ ਜਿੱਤਿਆ ਹੈ। ਸੂਬੇ ਵਿੱਚ ‘ਆਪ’ ਦੀ ਸੁਨਾਮੀ ਅਜਿਹੀ ਸੀ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੱਧੂ, ਸੁਖਬੀਰ ਬਾਦਲ ਸਮੇਤ ਕਈ ਦਿੱਗਜਾਂ ਦੀ ਹਾਰ ਹੋਈ।