ਭਾਈ ਰਾਜੋਆਣਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ 1 ਨਵੰਬਰ ਨੂੰ ਹੋਏਗੀ

ਨਵੀਂ ਦਿੱਲੀ, 11 ਅਕਤੂਬਰ 2022 – ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿਚ ਫਾਂਸੀ ਦੀ ਸਜ਼ਾ ਲਈ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਅਰਜੀ ‘ਤੇ ਸੁਪਰੀਮ ਕੋਰਟ 1 ਨਵੰਬਰ ਨੂੰ ਅੰਤਿਮ ਸੁਣਵਾਈ ਕਰੇਗੀ। ਸੁਪਰੀਮ ਕੋਰਟ ਵਿਚ ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਨੇ ਕਿਹਾ ਕਿ ਮੇਰਾ ਕਲਾਇੰਟ 26 ਸਾਲ ਤੋਂ ਜੇਲ੍ਹ ਵਿਚ ਬੰਦ ਹਨ।

ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਫੈਸਲਾ ਲੈਣ ਲਈ ਆਜ਼ਾਦ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕੀਤਾ ਹੈ ਅਤੇ ਕੇਂਦਰ ਸਰਕਾਰ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਦੀ ਵਜ੍ਹਾ ਕਰਕੇ ਫੈਸਲਾ ਨਹੀਂ ਲਿਆ ਜਾ ਸਕਦਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਮਰੀਕਾ ਦੇ ਕੈਲੀਫੋਰਨੀਆ ‘ਚ ਸਿੱਖ ਪਰਿਵਾਰ ਦੀ ਹੱਤਿਆ ਦੇ ਦੋਸ਼ੀ ‘ਤੇ FIR ਦਰਜ

ਵਿਵਾਦਿਤ SYL ਨਹਿਰ ਦੇ ਮੁੱਦੇ ‘ਤੇ ਹਰਿਆਣਾ-ਪੰਜਾਬ ਦੇ ਮੁੱਖ ਮੰਤਰੀਆਂ ਦੀ ਹੋਵੇਗੀ ਮੁਲਾਕਾਤ, 14 ਅਕਤੂਬਰ ਨੂੰ ਹੋਵੇਗੀ ਚਰਚਾ