ਪੰਜਾਬ ‘ਚ NIA ਦਾ ਵੱਡਾ ਐਕਸ਼ਨ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਰਿਸ਼ਤੇਦਾਰਾਂ ਦੇ ਘਰ ਪਹੁੰਚੀਆਂ ਟੀਮਾਂ

  • ਮੋਗਾ-ਅੰਮ੍ਰਿਤਸਰ ‘ਚ ਸਵੇਰ ਤੋਂ ਹੀ ਜਾਰੀ ਹੈ ਰੇਡ

ਚੰਡੀਗੜ੍ਹ, 13 ਸਤੰਬਰ 2024 – ਪੰਜਾਬ ਸਰਕਾਰ ਤੋਂ ਬਾਅਦ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਨਆਈਏ ਨੇ ਸਵੇਰੇ 6 ਵਜੇ ਅੰਮ੍ਰਿਤਸਰ ਵਿੱਚ ਤਿੰਨ ਅਤੇ ਮੋਗਾ ਵਿੱਚ ਇੱਕ ਥਾਂ ’ਤੇ ਛਾਪੇਮਾਰੀ ਕੀਤੀ ਹੈ। ਅੰਮ੍ਰਿਤਸਰ ਵਿੱਚ ਮਾਰੇ ਗਏ ਛਾਪੇ ਦਾ ਸਿੱਧਾ ਸਬੰਧ ਅੰਮ੍ਰਿਤਪਾਲ ਸਿੰਘ ਨਾਲ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੀ ਛਾਪੇਮਾਰੀ ਅੰਮ੍ਰਿਤਸਰ ਵਿੱਚ ਰਈਆ ਨੇੜੇ ਫੇਰੋਮੋਨ ਰੋਡ ’ਤੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਪ੍ਰਗਟ ਸਿੰਘ ਦਾ ਚਾਚਾ ਫਰਨੀਚਰ ਦਾ ਕੰਮ ਕਰਦਾ ਹੈ। ਜਦੋਂਕਿ ਦੂਸਰੀ ਛਾਪੇਮਾਰੀ ਅੰਮ੍ਰਿਤਸਰ ਦੇ ਸਠਿਆਲਾ ਨੇੜੇ ਬੁਤਾਲਾ ਵਿੱਚ ਅੰਮ੍ਰਿਤਪਾਲ ਦੇ ਜੀਜਾ ਅਤੇ ਤੀਜੀ ਛਾਪੇਮਾਰੀ ਮਹਿਤਾ ਵਿੱਚ ਕੀਤੀ ਗਈ। ਤਿੰਨੋਂ ਛਾਪੇ ਅੰਮ੍ਰਿਤਪਾਲ ਨਾਲ ਜੁੜੇ ਹੋਏ ਹਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਛਾਪੇਮਾਰੀ ਵਿਚ ਐਨਆਈਏ ਨੇ ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ੀ ਫੰਡਿੰਗ ਨਾਲ ਸਬੰਧਤ ਸਬੂਤ ਅਤੇ ਜਾਣਕਾਰੀ ਹਾਸਲ ਕਰਨੀ ਹੈ।

ਮੋਗਾ ਦੇ ਹਲਕਾ ਬਾਘਾਪੁਰਾਣਾ ਦੇ ਸਮਾਲਸਰ ਕਸਬੇ ਵਿੱਚ ਕਵੀ ਮੱਖਣ ਸਿੰਘ ਮੁਸਾਫਿਰ ਦੇ ਘਰ ਵੀ ਸਵੇਰੇ 6 ਵਜੇ ਐਨਆਈਏ ਦੀਆਂ ਟੀਮਾਂ ਪਹੁੰਚੀਆਂ। ਟੀਮਾਂ ਸਵੇਰ ਤੋਂ ਹੀ ਘਰ ਦੇ ਅੰਦਰ ਮੌਜੂਦ ਹਨ ਅਤੇ ਜਾਂਚ ਕਰ ਰਹੀਆਂ ਹਨ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇੱਥੇ ਛਾਪੇਮਾਰੀ ਕਿਸ ਮਕਸਦ ਲਈ ਕੀਤੀ ਗਈ ਸੀ। ਪਰ ਅੰਦਾਜ਼ਾ ਇਹ ਹੈ ਕਿ ਇਹ ਛਾਪਾ ਵੀ ਅੰਮ੍ਰਿਤਪਾਲ ਸਿੰਘ ਨਾਲ ਹੀ ਹੈ।

ਸਾਰੇ ਛਾਪੇ ਅੰਮ੍ਰਿਤਪਾਲ ਨਾਲ ਜੁੜੇ ਹੋਏ ਹਨ। ਖ਼ਬਰ ਲਿਖੇ ਜਾਣ ਤੱਕ NIA ਦੀ ਟੀਮ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਕਿਸ ਮਾਮਲੇ ਵਿਚ ਹੋਈ ਹੈ, ਇਸ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਕੋਈ ਵੀ ਅਧਿਕਾਰੀ ਅਜੇ ਇਸ ਮਾਮਲੇ ਬਾਰੇ ਬੋਲਣ ਲਈ ਤਿਆਰ ਨਹੀਂ ਹੈ। ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਇਸ ਛਾਪੇਮਾਰੀ ਵਿਚ ਐਨ.ਆਈ.ਏ ਨੇ ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ੀ ਫੰਡਿੰਗ ਨਾਲ ਜੁੜੇ ਸਬੂਤ ਅਤੇ ਜਾਣਕਾਰੀ ਹਾਸਲ ਕਰ ਰਹੀ ਹੈ।

ਰਿਸ਼ਤੇਦਾਰਾਂ ਦੇ ਘਰ ਛਾਪੇਮਾਰੀ ਤੋਂ ਬਾਅਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਟੀਮ ਵੀ ਸਰਗਰਮ ਹੋ ਗਈ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ‘ਤੇ ਦੋਸ਼ ਲਾਏ ਹਨ। ਅੰਮ੍ਰਿਤਪਾਲ ਸਿੰਘ ਦੀ ਟੀਮ ਦੇ ਮੈਂਬਰ ਨੇ ਦੱਸਿਆ ਕਿ ਜਦੋਂ ਤੋਂ ਬਾਬਾ ਬਕਾਲਾ ਸਾਹਿਬ ਦੇ ਰੱਖੜ ਪੁੰਨਿਆ ਵਿਖੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਸਟੇਜ ਸਜਾਈ ਗਈ ਹੈ, ਉਦੋਂ ਤੋਂ ਕੇਂਦਰ ਅਤੇ ਸੂਬਾ ਸਰਕਾਰਾਂ ਘਬਰਾ ਗਈਆਂ ਹਨ। ਅੱਜ ਅੰਮ੍ਰਿਤਪਾਲ ਸਿੰਘ ਦੇ ਚਾਚਾ, ਭਰਜਾਈ ਅਤੇ ਹੋਰ ਰਿਸ਼ਤੇਦਾਰਾਂ ਦੇ ਘਰ ਛਾਪਾ ਮਾਰ ਕੇ ਉਨ੍ਹਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਗਿਆ ਹੈ। ਜਦਕਿ 1.97 ਲੱਖ ਵੋਟਾਂ ਨਾਲ ਜਿੱਤੇ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਰਿਹਾਅ ਕਰਨ ਦੀ ਬਜਾਏ ਤੰਗ ਪ੍ਰੇਸ਼ਾਨ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੇ ਤੁਸੀਂ ਜਾ ਰਹੇ ਹੋ ਬੈਂਕ ਤਾਂ ਪੜ੍ਹ ਲਓ ਇਹ ਖ਼ਬਰ: ਕਿਉਂਕਿ ਅੱਜ ਤੋਂ ਲਗਾਤਾਰ 6 ਦਿਨ ਬੈਂਕ ਰਹਿਣਗੇ ਬੰਦ

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ UK ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ